ਬੰਗਲਾਦੇਸ਼ ਰਾਖਵਾਂਕਰਨ ਮਾਮਲਾ: ਮਰਨ ਵਾਲਿਆਂ ਦੀ ਗਿਣਤੀ 105 ਤੱਕ ਪੁੱਜੀ
10:56 PM Jul 19, 2024 IST
Advertisement
ਢਾਕਾ, 19 ਜੁਲਾਈ
Advertisement
ਬੰਗਲਾਦੇਸ਼ ’ਚ ਸਰਕਾਰੀ ਨੌਕਰੀਆਂ ’ਚ ਰਾਖਵਾਂਕਰਨ ਪ੍ਰਣਾਲੀ ’ਚ ਸੁਧਾਰ ਦੀ ਮੰਗ ਲਈ ਜਾਰੀ ਪ੍ਰਦਰਸ਼ਨਾਂ ਦੌਰਾਨ ਅੱਜ ਪੁਲੀਸ ਤੇ ਸੁਰੱਖਿਆ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਆਂ ਚਲਾਈਆਂ ਤੇ ਅੱਥਰੂ ਗੈਸ ਦੇ ਗੋਲੇ ਸੁੱਟੇ। ਇਸ ਕਾਰਨ 105 ਜਣਿਆਂ ਦੀ ਮੌਤ ਹੋ ਗਈ ਹੈ। ਹਿੰਸਕ ਪ੍ਰਦਰਸ਼ਨਾਂ ਦੌਰਾਨ ਰਾਜਧਾਨੀ ਸਣੇ ਹੋਰ ਥਾਈਂ ਇੰਟਰਨੈੱਟ ਤੇ ਮੋਬਾਈਲ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਰਾਜਧਾਨੀ ਢਾਕਾ ਤੇ ਕੁਝ ਥਾਵਾਂ ’ਤੇ ਰੋਸ ਮੁਜ਼ਾਹਰੇ ਕੁਝ ਹਫ਼ਤੇ ਪਹਿਲਾਂ ਸ਼ੁਰੂ ਹੋਏ ਸਨ ਤੇ ਪ੍ਰ੍ਰਧਾਨ ਮੰਤਰੀ ਸ਼ੇਖ ਹਸੀਨਾ ਲਈ ਚੁਣੌਤੀ ਬਣੇ ਹੋਏ ਹਨ। ਢਾਕਾ ਤੇ ਹੋਰ ਸ਼ਹਿਰਾਂ ’ਚ ਯੂਨੀਵਰਸਿਟੀਆਂ ਦੇ ਵਿਦਿਆਰਥੀ 1971 ’ਚ ਪਾਕਿਸਤਾਨ ਤੋਂ ਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਨਾਇਕਾਂ ਦੇ ਰਿਸ਼ਤੇਦਾਰਾਂ ਲਈ ਸਰਕਾਰੀ ਸੈਕਟਰ ਦੀਆਂ ਕੁਝ ਨੌਕਰੀਆਂ ਰਾਖਵੀਆਂ ਕਰਨ ਵਾਲੀ ਪ੍ਰਣਾਲੀ ਖ਼ਿਲਾਫ ਕਈ ਦਿਨਾਂ ਤੋਂ ਰੈਲੀਆਂ ਕਰ ਰਹੇ ਹਨ। ਵਿਦਿਆਰਥੀ ਚਾਹੁੰਦੇ ਹਨ ਇਸ ਨੂੰ ਯੋਗਤਾ ਅਧਾਰਿਤ ਪ੍ਰਣਾਲੀ ’ਚ ਬਦਲਿਆ ਜਾਵੇ। ਰਾਇਟਰਜ਼
Advertisement
Advertisement