For the best experience, open
https://m.punjabitribuneonline.com
on your mobile browser.
Advertisement

ਬੰਗਲਾਦੇਸ਼ ਵਿੱਚ ਲੋਕਤੰਤਰੀ ਕੀਮਤਾਂ ਦੀ ਪਾਲਣਾ ਕਰਦੇ ਹੋਏ ਅੰਤਰਿਮ ਸਰਕਾਰ ਬਣਾਉਣੀ ਚਾਹੀਦੀ ਹੈ: ਅਮਰੀਕਾ

01:50 PM Aug 06, 2024 IST
ਬੰਗਲਾਦੇਸ਼ ਵਿੱਚ ਲੋਕਤੰਤਰੀ ਕੀਮਤਾਂ ਦੀ ਪਾਲਣਾ ਕਰਦੇ ਹੋਏ ਅੰਤਰਿਮ ਸਰਕਾਰ ਬਣਾਉਣੀ ਚਾਹੀਦੀ ਹੈ  ਅਮਰੀਕਾ
Advertisement

ਵਾਸ਼ਿੰਗਟਨ, 6 ਅਗਸਤ
ਅਮਰੀਕਾ ਨੇ ਕਿਹਾ ਹੈ ਕਿ ਬੰਗਲਾਦੇਸ਼ ਵਿੱਚ ਲੋਕਤੰਤਰੀ ਕੀਮਤਾਂ, ਕਾਨੂੰਨ ਦੇ ਸ਼ਾਸਨ ਅਤੇ ਬੰਗਲਾਦੇਸ਼ੀ ਲੋਕਾਂ ਦੀ ਇੱਛਾ ਦਾ ਸਨਮਾਨ ਕਰਦੇ ਹੋਏ ਅੰਤਰਿਮ ਸਰਕਾਰ ਦਾ ਗਠਨਾ ਕੀਤਾ ਜਾਣਾ ਚਾਹੀਦਾ ਹੈ। ਵਿਦੇਸ਼ ਵਿਭਾਗ ਦੇ ਤਰਜਮਾਨ ਮੈਥਿਊ ਮਿਲਰ ਨੇ ਸੋਮਵਾਰ ਨੂੰ ਵਾਸ਼ਿੰਗਟਨ ਵਿੱਚ ਆਪਣੀ ਰੋਜ਼ਾਨਾ ਪ੍ਰੈੱਸ ਮਿਲਣੀ ਦੌਰਾਨ ਕਿਹਾ, ‘‘ਅਸੀਂ ਬੰਗਲਾਦੇਸ਼ ਦੇ ਲੋਕਾਂ ਨੂੰ ਬੰਗਲਾਦੇਸ਼ ਦੀ ਸਰਕਾਰ ਦਾ ਭਵਿੱਖ ਨਿਰਧਾਰਤ ਕਰਦੇ ਹੋਏ ਦੇਖਣਾ ਚਾਹੁੰਦੇ ਹਾਂ।’’ ਮਿਲਰ ਨੇ ਪੱਤਰਕਾਰਾਂ ਨੂੰ ਕਿਹਾ ਕਿ ਅਮਰੀਕਾ ਬੰਗਲਾਦੇਸ਼ ਦੇ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਉਹ ਦੇਸ਼ ਵਿੱਚ ਹਿੰਸਾ ਖ਼ਤਮ ਕਰਨ ਤੇ ਪਿਛਲੇ ਕੁਝ ਹਫਤਿਆਂ ਵਿੱਚ ਹੋਈਆਂ ਮੌਤਾਂ ਲਈ ਜਵਾਬਦੇਹੀ ਤੈਅ ਕਰਨ ਦੀ ਅਪੀਲ ਕਰਦਾ ਹੈ। ਉਨ੍ਹਾਂ ਕਿਹਾ, ‘‘ਅੰਤਰਿਮ ਸਰਕਾਰ ਦੇ ਸਬੰਧ ਵਿੱਚ ਸਾਰੇ ਫੈਸਲੇ ਲੋਕਤੰਤਰੀ ਕੀਮਤਾਂ, ਕਾਨੂੰਨ ਦੇ ਸ਼ਾਸਨ ਅਤੇ ਬੰਗਲਾਦੇਸ਼ੀ ਲੋਕਾਂ ਦੀ ਇੱਛਾ ਦਾ ਸਨਮਾਨ ਕਰਦੇ ਹੋਏ ਕੀਤੇ ਜਾਣੇ ਚਾਹੀਦੇ ਹਨ।’’ -ਪੀਟੀਆਈ

Advertisement
Advertisement
Author Image

Advertisement