ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੰਗਲਾਦੇਸ਼: ਹਿੰਸਾ ਪੀੜਤਾਂ ਲਈ ਫਾਊਂਡੇਸ਼ਨ ਬਣਾਏਗੀ ਅੰਤਰਿਮ ਸਰਕਾਰ

07:22 AM Aug 21, 2024 IST

ਢਾਕਾ, 20 ਅਗਸਤ
ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਅੱਜ ਕਿਹਾ ਕਿ ਉਹ ਮੁੱਖ ਸਲਾਹਕਾਰ ਪ੍ਰੋ. ਮੁਹੰਮਦ ਯੂਨਸ ਦੀ ਪ੍ਰਧਾਨਗੀ ਹੇਠ ਇੱਕ ਫਾਊਂਡੇਸ਼ਨ ਸਥਾਪਤ ਕਰੇਗੀ ਜੋ ਉਨ੍ਹਾਂ ਜ਼ਖ਼ਮੀਆਂ ਅਤੇ ਮ੍ਰਿਤਕਾਂ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਦੀ ਸੰਭਾਲ ਕਰੇਗੀ ਜਿਨ੍ਹਾਂ ਦੇਸ਼ ਵਿੱਚ ਹੋਏ ਰੋਸ ਮੁਜ਼ਾਹਰਿਆਂ ’ਚ ਹਿੱਸਾ ਲਿਆ ਅਤੇ ਜਿਸ ਕਾਰਨ ਸ਼ੇਖ਼ ਹਸੀਨਾ ਸਰਕਾਰ ਡਿੱਗ ਗਈ ਸੀ। ਸਰਕਾਰੀ ਨੌਕਰੀਆਂ ’ਚ ਵਿਵਾਦਤ ਰਾਖਵਾਂਕਰਨ ਪ੍ਰਣਾਲੀ ਖ਼ਿਲਾਫ਼ ਜੁਲਾਈ ’ਚ ਵਿਦਿਆਰਥੀਆਂ ਵੱਲੋਂ ਸ਼ੁਰੂ ਕੀਤੇ ਗਏ ਵੱਡੇ ਪੱਧਰ ’ਤੇ ਰੋਸ ਮੁਜ਼ਾਹਰਿਆਂ ’ਚ 44 ਪੁਲੀਸ ਮੁਲਾਜ਼ਮਾਂ ਸਮੇਤ 600 ਤੋਂ ਵੱਧ ਲੋਕ ਮਾਰੇ ਗਏ ਸਨ। ਬੰਗਲਾਦੇਸ਼ ਦੀ ਸਰਕਾਰ ਦੇ ਮੁੱਖ ਸਲਾਹਕਾਰ ਦੇ ਅਧਿਕਾਰਤ ‘ਐਕਸ’ ਹੈਂਡਲ ਅਨੁਸਾਰ, ‘ਸਰਕਾਰ ਨੇ ਜੁਲਾਈ-ਅਗਸਤ 2024 ’ਚ ਵਿਦਿਆਰਥੀਆਂ ਦੀ ਅਗਵਾਈ ਹੇਠਲੀ ਕ੍ਰਾਂਤੀ ’ਚ ਹਿੱਸਾ ਲੈਣ ਵਾਲੇ ਜ਼ਖ਼ਮੀਆਂ ਅਤੇ ਮ੍ਰਿਤਕਾਂ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਲਈ ਇੱਕ ਫਾਊਂਡੇਸ਼ਨ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਹੈ।’ -ਪੀਟੀਆਈ

Advertisement

ਸ਼ੇਖ਼ ਹਸੀਨਾ ਖ਼ਿਲਾਫ਼ 9 ਸ਼ਿਕਾਇਤਾਂ ਦਰਜ

ਬੰਗਲਾਦੇਸ਼ ਦੇ ਕੌਮਾਂਤਰੀ ਅਪਰਾਧ ਟ੍ਰਿਬਿਊਨਲ ’ਚ 9 ਹੋਰ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਅਹੁਦੇ ਤੋਂ ਹਟਾਈ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਤੇ 23 ਹੋਰਾਂ ’ਤੇ ਮਈ 2013 ’ਚ ਇੱਕ ਇਸਲਾਮੀ ਗਰੁੱਪ ਦੀ ਰੈਲੀ ਦੌਰਾਨ ਮਨੁੱਖਤਾ ਖ਼ਿਲਾਫ਼ ਅਪਰਾਧ ਕਰਨ ਤੇ ਕਤਲੇਆਮ ਕਰਨ ਦਾ ਦੋਸ਼ ਲਾਇਆ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਸ਼ਿਕਾਇਤਾਂ ਸੁਪਰੀਮ ਕੋਰਟ ਦੇ ਵਕੀਲ ਗਾਜ਼ੀ ਐੱਮਐੱਚ ਤਾਹਿਮ ਨੇ ਹਿਫਾਜ਼ਤ-ਏ-ਇਸਲਾਮ ਦੇ ਜੁਆਇੰਟ ਸਕੱਤਰ ਜਨਰਲ ਮੁਫ਼ਤੀ ਹਰੂਨ ਇਜਾਹਰ ਚੌਧਰੀ ਵੱਲੋਂ ਦਰਜ ਕਰਵਾਈਆਂ ਹਨ।’

Advertisement
Advertisement