For the best experience, open
https://m.punjabitribuneonline.com
on your mobile browser.
Advertisement

ਬੰਗਲਾਦੇਸ਼: ਸੁਪਰੀਮ ਕੋਰਟ ਵੱਲੋਂ ਸਰਕਾਰੀ ਨੌਕਰੀਆਂ ’ਚ ਮਿਲਦੇ ਰਾਖਵਾਂਕਰਨ ’ਚ ਕਟੌਤੀ

02:28 PM Jul 21, 2024 IST
ਬੰਗਲਾਦੇਸ਼  ਸੁਪਰੀਮ ਕੋਰਟ ਵੱਲੋਂ ਸਰਕਾਰੀ ਨੌਕਰੀਆਂ ’ਚ ਮਿਲਦੇ ਰਾਖਵਾਂਕਰਨ ’ਚ ਕਟੌਤੀ
Advertisement

ਢਾਕਾ, 21 ਜੁਲਾਈ
ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਦੀ ਵਿਵਾਦਤ ਵੰਡ ਨੂੰ ਲੈ ਕੇ ਖਿਲਾਫ਼ ਪੁਲੀਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਜਾਰੀ ਹਿੰਸਕ ਪ੍ਰਦਰਸ਼ਨਾਂ, ਜਿਸ ਵਿਚ ਹੁਣ ਤੱਕ 100 ਤੋਂ ਵੱਧ ਪ੍ਰਦਰਸ਼ਨਕਾਰੀਆਂ ਦੀ ਜਾਨ ਜਾਂਦੀ ਰਹੀ ਹੈ, ਦਰਮਿਆਨ ਬੰਗਲਾਦੇਸ਼ ਦੀ ਸਰਬਉੱਚ ਅਦਾਲਤ ਨੇ ਸਰਕਾਰੀ ਨੌਕਰੀਆਂ ਵਿਚ ਰਾਖਾਂਕਰਨ ’ਚ ਕਟੌਤੀ ਕੀਤੀ ਹੈ। ਸੁਪਰੀਮ ਕੋਰਟ ਨੇ ਆਪਣੈ ਫੈਸਲੇ ਵਿਚ 93 ਫੀਸਦੀ ਸਰਕਾਰੀ ਨੌਕਰੀਆਂ ਮੈਰਿਟ ਆਧਾਰ ’ਤੇ ਦੇਣ ਦੇ ਹੁਕਮ ਦਿੱਤੇ ਹਨ ਜਦੋਂਕਿ ਬਾਕੀ ਬਚਦੀਆਂ 7 ਫੀਸਦੀ ਬੰਗਲਾਦੇਸ਼ ਦੀ ਆਜ਼ਾਦੀ ਲਈ 1971 ਦੀ ਜੰਗ ਲੜਨ ਵਾਲਿਆਂ ਤੇ ਹੋਰਨਾਂ ਵਰਗਾਂ ਲਈ ਰਾਖਵੀਆਂ ਹੋਣਗੀਆਂ। ਇਸ ਤੋਂ ਪਹਿਲਾਂ ਜੰਗ ਲੜਨ ਵਾਲੇ ਸਾਬਕਾ ਫੌਜੀਆਂ ਦੇ ਸਕੇ-ਸਬੰਧੀਆਂ ਲਈ ਸਰਕਾਰੀ ਨੌਕਰੀਆਂ ’ਚ 30 ਫੀਸਦ ਦਾ ਰਾਖਵਾਂਕਰਨ ਸੀ। -ਏਪੀ

Advertisement

Advertisement
Author Image

Advertisement
Advertisement
×