ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੰਗਲਾਦੇਸ਼ ਹਿੰਸਾ: ਹਸੀਨਾ ਅਸਤੀਫ਼ਾ ਦੇਣ ਮਗਰੋਂ ਲੰਡਨ ਰਵਾਨਾ

03:05 PM Aug 05, 2024 IST
ਫੋਟੋ ਪੀਟੀਆਈ

ਬੰਗਲਾਦੇਸ਼, 5 ਅਗਸਤ

Advertisement

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਸਰਕਾਰ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਅਸਤੀਫ਼ਾ ਦੇ ਦਿੱਤਾ ਹੈ ਅਤੇ ਦੇਸ਼ ਛੱਡ ਕੇ ਚਲੀ ਗਈ ਹੈ। ਹਾਲਾਂਕਿ ਢਾਕਾ ਛੱਡ ਕੇ ਜਾਣ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਇਸੇ ਦੌਰਾਨ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਚ ਦਾਖ਼ਲ ਹੋ ਗਏ।
ਇੱਕ ਨਿੱਜੀ ਚੈਨਲ ਜਮੁਨਾ ਸਮਾਚਾਰ ਨੇ ਕਿਹਾ ਹੈ ਕਿ ਵਿਵਾਦਤ ਕੋਟਾ ਵਿਵਸਥਾ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਤੋਂ ਬਾਅਦ ਸ਼ੇਖ ਹਸੀਨਾ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਹੋਣਾ ਪਿਆ ਹੈ। ਉਧਰ, ਘਟਨਾਕ੍ਰਮ ਤੋਂ ਜਾਣੂ ਕੁਝ ਲੋਕਾਂ ਦਾ ਕਹਿਣਾ ਹੈ ਕਿ ਸ਼ੇਖ ਹਸੀਨਾ ਲੰਡਨ ਜਾ ਰਹੀ ਹੈ। ਇਸ ਤੋਂ ਪਹਿਲਾਂ ਬੀਬੀਸੀ ਨੇ ਕਿਹਾ ਸੀ ਕਿ ਕਿ ਉਹ ਭਾਰਤ ਦੇ ਉੱਤਰ ਪੂਰਬੀ ਰਾਜ ਅਗਰਤਲਾ ਲਈ ਰਵਾਨਾ ਹੋਈ ਹੈ। ਇੰਟੈਲੀਜੈਂਸ ਦੇ ਸੂਤਰਾਂ ਦੇ ਹਵਾਲੇ ਨਾਲ ਸੀਐੱਨਐੱਨ-ਨਿਊਜ਼18 ਨੇ ਕਿਹਾ ਕਿ ਭਾਰਤ ਵੱਲੋਂ ਹਸੀਨਾ ਨੂੰ ਸੁਰੱਖਿਤ ਪੈਸੇਜ ਮੁਹੱਈਆ ਕਰਵਾਇਆ ਗਿਆ। ਬੰਗਲਾਦੇਸ਼ ਵਿੱਚ ਸੋਮਵਾਰ ਨੂੰ ‘ਢਾਕਾ ਤੱਕ ਲੰਬੇ ਮਾਰਚ’ ਲਈ ਇਕੱਠੇ ਹੋਣ ਮੌਕੇ ਹਿੰਸਾ ਦੀ ਤਾਜ਼ਾ ਘਟਨਾ ਦੌਰਾਨ ਘੱਟੋ ਘੱਟ 6 ਵਿਅਕਤੀਆਂ ਦੀ ਮੌਤ ਹੋ ਗਈ।

ਬੰਗਲਾਦੇਸ਼ ਦੇ ਫ਼ੌਜ ਮੁਖੀ ਜਨਰਲ ਵਕਾਰ-ਉਜ਼-ਜ਼ਮਾਨ ਨੇ ਐਲਾਨ ਕੀਤਾ ਹੈ ਕਿ ਮੈਂ (ਦੇਸ਼ ਦੀ) ਸਾਰੀ ਜ਼ਿੰਮੇਵਾਰੀ ਲੈ ਰਿਹਾ ਹਾਂ, ਕਿਰਪਾ ਕਰਕੇ ਸਹਿਯੋਗ ਕਰੋ। ਉਨ੍ਹਾਂ ਰਿਪੋਰਟਾਂ ਦੇ ਵਿਚਕਾਰ ਇੱਕ ਟੀਵੀ ਸੰਬੋਧਨ ਵਿੱਚ ਕਿਹਾ ਕਿ ਹਸੀਨਾ ਨੇ ਦੇਸ਼ ਛੱਡ ਦਿੱਤਾ ਹੈ। ਫ਼ੌਜ ਮੁਖੀ ਨੇ ਕਿਹਾ ਕਿ ਉਹ ਸਿਆਸੀ ਨੇਤਾਵਾਂ ਨੂੰ ਮਿਲੇ ਹਨ ਅਤੇ ਉਨ੍ਹਾਂ ਨੂੰ ਕਿਹਾ ਗਿਆ ਹੈ ਹੈ ਕਿ ਫ਼ੌਜ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਸੰਭਾਲੇਗੀ। ਦੇਸ਼ ਭਰ ਵਿੱਚ ਹੋਰ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਸਬੰਧੀ ਉਨ੍ਹਾਂ ਕਿਹਾ ਕਿ ਫ਼ੌਜ ਅਤੇ ਪੁਲੀਸ ਦੋਹਾਂ ਨੂੰ ਗੋਲੀ ਨਾ ਚਲਾਉਣ ਲਈ ਕਿਹਾ ਹੈ। -ਪੀਟੀਆਈ/ਰਾਇਟਰਜ਼

Advertisement

Advertisement
Tags :
Agartalabangladesh NewsBAngladesh ProtestPrime minister bangladeshSheikh HasinaSheikh hasina newssheikh hasina resign
Advertisement