ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਸਤਾਰਾ ਜਹਾਜ਼ ’ਚ ਬੰਗਲਾਦੇਸ਼ੀ ਨਾਗਰਿਕ ਨੇ ਏਅਰ ਹੋਸਟੈੱਸ ਨਾਲ ਕੀਤੀ ਬਦਤਮੀਜ਼ੀ, ਮੁੰਬਈ ਪੁਲੀਸ ਨੇ ਗ੍ਰਿਫ਼ਤਾਰ ਕੀਤਾ

11:46 AM Sep 08, 2023 IST

ਮੁੰਬਈ, 8 ਸਤੰਬਰ
30 ਸਾਲਾ ਬੰਗਲਾਦੇਸ਼ੀ ਨਾਗਰਿਕ ਨੂੰ ਵਾਇਆ ਮੁੰਬਈ, ਮਸਕਟ-ਢਾਕਾ ਉਡਾਣ ਵਿੱਚ ਸਵਾਰ ਮਹਿਲਾ ਫਲਾਈਟ ਅਟੈਂਡੈਂਟ ਦੇ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲੀਸ ਮੁਤਾਬਕ ਇਹ ਘਟਨਾ ਵੀਰਵਾਰ ਤੜਕੇ ਵਿਸਤਾਰਾ ਜਹਾਜ਼ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਨ ਤੋਂ ਕੁਝ ਸਮਾਂ ਪਹਿਲਾਂ ਹੋਈ। ਪ੍ਰਾਪਤ ਜਾਣਕਾਰੀ ਮੁਤਾਬ ਮੁਹੰਮਦ ਦੁਲਾਲ ਵਿਸਤਾਰਾ ਫਲਾਈਟ ਵਿੱਚ ਮਸਕਟ ਤੋਂ ਮੁੰਬਈ ਦੇ ਰਸਤੇ ਢਾਕਾ ਜਾ ਰਿਹਾ ਸੀ। ਜਹਾਜ਼ ਦੇ ਮੁੰਬਈ ਵਿੱਚ ਉਤਰਨ ਤੋਂ ਅੱਧਾ ਘੰਟਾ ਪਹਿਲਾਂ ਦੁਲਾਲ ਆਪਣੀ ਸੀਟ ਤੋਂ ਉੱਠਿਆ ਤੇ ਮਹਿਲਾ ਫਲਾਈਟ ਅਟੈਂਡੈਂਟ ਨੂੰ ਜੱਫੀ ਪਾ ਲਈ ਤੇ ਉਸ ਨੂੰ ਚੰਮਣ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਨੇ ਜਹਾਜ਼ ਦੇ ਕਪਤਾਨ ਦੀ ਗੱਲ ਵੀ ਨਹੀਂ ਸੁਣੀ। ਮੁੰਬਈ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ ਮੁਲਜ਼ਮ ਨੂੰ ਸੁਰੱਖਿਆ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ, ਜੋ ਉਸ ਨੂੰ ਸਹਾਰ ਪੁਲੀਸ ਸਟੇਸ਼ਨ ਲੈ ਗਈ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

Advertisement

Advertisement
Advertisement