ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂ ਰਵਿਦਾਸ ਦੀ ਬਾਣੀ ਚਾਨਣ ਮੁਨਾਰਾ: ਭਗਵੰਤ ਮਾਨ

01:32 PM Feb 05, 2023 IST

ਪਾਲ ਸਿੰਘ ਨੌਲੀ

Advertisement

ਜਲੰਧਰ, 4 ਫਰਵਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਸਥਾਨਕ ਜਗਜੀਵਨ ਰਾਮ ਚੌਕ ਤੋਂ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਦੀ ਪਾਵਨ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ ਤੇ ਇਸ ਬਾਣੀ ਨੇ ਵਿਸ਼ਵ ਨੂੰ ਮਨੁੱਖਤਾ ਦਾ ਮਾਰਗ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਾਣੀ ਸਮਾਜ ਨੂੰ ਦਰਪੇਸ਼ ਸਮੱਸਿਆਵਾਂ ਤੋਂ ਮੁਕਤੀ ਦਿਵਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ।

Advertisement

ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਵੱਲੋਂ ਦਿਖਾਏ ਗਏ ਰਸਤੇ ‘ਤੇ ਚੱਲਦਿਆਂ ਸੂਬਾ ਸਰਕਾਰ ਬਰਾਬਰੀ ਵਾਲੇ ਸਮਾਜ ਦੀ ਉਸਾਰੀ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਤੇ ਡਾ. ਬੀਆਰ ਅੰਬੇਡਕਰ ਵੱਲੋਂ ਦਰਸਾਏ ਬਰਾਬਰੀ ਦੇ ਮਾਰਗ ਅਨੁਸਾਰ ਸੂਬਾ ਸਰਕਾਰ ਸਿੱਖਿਆ ਤੇ ਸਿਹਤ ਖੇਤਰਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਦੇ ਕਮਜ਼ੋਰ ਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ‘ਤੇ ਕਾਬਜ਼ ਸਵਾਰਥੀ ਆਗੂਆਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਰੱਖੇ ਫੰਡਾਂ ਨੂੰ ਵੀ ਨਹੀਂ ਬਖ਼ਸ਼ਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਹਿੱਸੇ ਦੇ ਫੰਡਾਂ ਦੀ ਲੁੱਟ ਕਰਨ ਵਾਲੇ ਆਗੂਆਂ ਤੋਂ ਇੱਕ-ਇੱਕ ਪੈਸਾ ਵਸੂਲ ਕੀਤਾ ਜਾਵੇਗਾ। ਸ੍ਰੀ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਹ ਮਹਾਨ ਗੁਰੂਆਂ, ਸ਼ਹੀਦਾਂ, ਸੰਤਾਂ ਅਤੇ ਪੀਰਾਂ ਨਾਲ ਸਬੰਧਤ ਵੱਖ-ਵੱਖ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦਾ ਮੌਕਾ ਮਿਲਦਾ ਹੈ।

ਇਸ ਤੋਂ ਪਹਿਲਾਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਸਮਾਗਮ ਦੌਰਾਨ ਸ਼ੋਭਾ ਯਾਤਰਾ ਦੇ ਪ੍ਰਬੰਧਕਾਂ ਵੱਲੋਂ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ‘ਆਪ’ ਵਿਧਾਇਕਾ ਇੰਦਰਜੀਤ ਕੌਰ ਮਾਨ, ਬਲਕਾਰ ਸਿੰਘ ਤੇ ਰਮਨ ਅਰੋੜਾ ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲੀਸ ਕਮਿਸ਼ਨਰ ਕੁਲਦੀਪ ਚਾਹਲ ਤੇ ਹੋਰ ਵੀ ਅਧਿਕਾਰੀ ਵੀ ਹਾਜ਼ਰ ਸਨ।

ਚੰਨੀ ਵੱਲੋਂ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਤੋਂ ਸ਼ੋਭਾ ਯਾਤਰਾ ਰਵਾਨਾ

ਸ਼ੋਭਾ ਯਾਤਰਾ ਵਿੱਚ ਹਾਜ਼ਰੀ ਭਰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ।

ਗੁਰੂ ਰਵਿਦਾਸ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਥਾਨਕ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਤੋਂ ਸਜਾਈ ਗਈ ਸ਼ੋਭਾ ਯਾਤਰਾ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਵਾਨਾ ਕੀਤਾ। ਸਾਬਕਾ ਮੁੱਖ ਮੰਤਰੀ ਨੇ ਗੁਰੂ ਰਵਿਦਾਸ ਨੂੰ ਮੱਥਾ ਟੇਕਿਆ ਤੇ ਮਗਰੋਂ ਸੰਗਤ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਾਲਾ, ਸਾਬਕਾ ਮੰਤਰੀ ਪਰਗਟ ਸਿੰਘ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਧਾਮ ਦੀ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਹਰਦਿਆਲ ਬੰਗੜ੍ਹ, ਸੈਕਟਰੀ ਵਿਨੋਦ ਕੌਲ, ਟਰੱਸਟੀ ਮਨੋਹਰ ਮਹੇ, ਵਿਕਰਮ ਚੌਧਰੀ, ਸਾਬਕਾ ਐੱਮਐੱਲਏ ਸੁਸ਼ੀਲ ਰਿੰਕੂ, ਸੁਰਿੰਦਰ ਚੌਧਰੀ, ਰਾਜਿੰਦਰ ਬੇਰੀ, ਡਾ. ਨਵਜੋਤ ਸਿੰਘ ਦਾਹੀਆ, ਸਾਬਕਾ ਐੱਮਪੀ ਮਹਿੰਦਰ ਸਿੰਘ ਕੇਪੀ ਹਾਜ਼ਰ ਸਨ।

Advertisement
Advertisement