ਸਿੱਖਾਂ ਨੂੰ ਕਿਰਪਾਨ ਪਾਉਣ ਤੋਂ ਰੋਕਣਾ ਸੰਵਿਧਾਨ ਦੀ ਉਲੰਘਣਾ: ਬਲਬੀਰ ਸਿੰਘ
08:13 AM Nov 30, 2024 IST
ਫ਼ਤਹਿਗੜ੍ਹ ਸਾਹਿਬ: ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਣੇ ਅੰਦਰ ਦਾਖ਼ਲ ਨਾ ਹੋਣ ਦੇਣ ਦੀ ਘਟਨਾ ਦਾ ਨਿਹੰਗ ਸਿੰਘਾਂ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਅਤੇ ਅੰਮ੍ਰਿਤਧਾਰੀ ਸਿੱਖਾਂ ਨਾਲ ਕੋਝਾ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ’ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ਤੇ ਆਜ਼ਾਦੀ ਨਾਲ ਜੀਵਨ ਜੀਉਣ ਦੀ ਖੁੱਲ੍ਹ ਹੈ। ਅੰਮ੍ਰਿਤਧਾਰੀ ਸਿੱਖਾਂ ਲਈ ਗੁਰੂ ਬਖਸ਼ਿਸ਼ ਪੰਜ ਕਕਾਰ ਧਾਰਨ ਕਰਨਾ ਲਾਜ਼ਮੀ ਹੈ ਅਤੇ ਇਸ ਦੀ ਇਜਾਜ਼ਤ ਭਾਰਤ ਦਾ ਸੰਵਿਧਾਨ ਵੀ ਦਿੰਦਾ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement