ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੈਂਸ ਵੱਲੋਂ ਸੰਦੋਆ ਸਕੂਲ ਨੂੰ ਕਾਬਲ ਸਿੰਘ ਦੀ ਯਾਦ ’ਚ ਗਰਾਂਟ ਦੇਣ ਦਾ ਐਲਾਨ

06:24 AM Aug 05, 2024 IST
ਸ਼ਰਧਾਂਜਲੀ ਸਮਾਗਮ ਦੌਰਾਨ ਸਪੀਕਰ ਕੁਲਤਾਰ ਸਿੰਘ ਤੇ ਹੋਰ ਸਿਆਸੀ ਆਗੂ।

ਬਲਵਿੰਦਰ ਰੈਤ
ਨੂਰਪੁਰ ਬੇਦੀ, 4 ਅਗਸਤ
ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਪਿਤਾ ਕਾਬਲ ਸਿੰਘ ਨੂੰ ਗੁਰਦੁਆਰਾ ਝਿੜੀ ਸਾਹਿਬ ਬਸਾਲੀ ਵਿਖੇ ‘ਆਪ’ ਸਰਕਾਰ ਦੇ ਵਿਧਾਇਕਾਂ, ਮੰਤਰੀਆਂ ਅਤੇ ਹੋਰ ਪਾਰਟੀਆਂ ਦੇ ਆਗੂਆਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ। ਕਾਬਲ ਸਿੰਘ ਦਾ ਪਿੰਡ ਸੰਦੋਆ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਇਸ ਮੌਕੇ ਕਾਬਲ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰਜੀਤ ਸਿੰਘ ਸੰਦੋਆ ਦੇ ਪਿਤਾ ਇੱਕ ਸਾਧਾਰਨ ਸਿੱਖ ਪਰਿਵਾਰ ’ਚੋਂ ਸਨ, ਜਿਨ੍ਹਾਂ ਨੇ ਖੇਤੀਬਾੜੀ ਵਿੱਚ ਬਹੁਤ ਮਿਹਨਤ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜਿਆ ਸੋਗ ਸੁਨੇਹਾ ਪੜ੍ਹ ਕੇ ਸੁਣਾਇਆ ਤੇ ਸ਼ਰਧਾਂਜਲੀ ਭੇਟ ਕਰਦਿਆਂ ਪਿੰਡ ਸੰਦੋਆ ਦੇ ਸਕੂਲ ਲਈ ਕਾਬਲ ਸਿੰਘ ਦੀ ਯਾਦ ਵਿੱਚ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਮੰਤਰੀ ਵਿਜੈਸਿੰਗਲਾ, ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਵਿਧਾਇਕ ਸੰਤੋਸ਼ ਕਟਾਰੀਆਂ, ਡਿਪਟੀ ਸਪੀਕਰ ਜੈਕ੍ਰਿਸ਼ਨ ਸਿੰਘ ਰੋੜੀ ਆਦਿ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ।

Advertisement

Advertisement