For the best experience, open
https://m.punjabitribuneonline.com
on your mobile browser.
Advertisement

ਕਰਮਜੀਤ ਅਨਮੋਲ ਵੱਲੋਂ ਬਾਰ ਐਸੋਸੀਏਸ਼ਨ ਦਾ ਦੌਰਾ

07:59 AM May 21, 2024 IST
ਕਰਮਜੀਤ ਅਨਮੋਲ ਵੱਲੋਂ ਬਾਰ ਐਸੋਸੀਏਸ਼ਨ ਦਾ ਦੌਰਾ
Advertisement

ਜਸਵੰਤ ਜੱਸ
ਫ਼ਰੀਦਕੋਟ, 20 ਮਈ
ਫ਼ਰੀਦਕੋਟ ਤੋਂ ‘ਆਪ’ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਅੱਜ ਇੱਥੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਦਫ਼ਤਰ ਵਿੱਚ ਵਕੀਲਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਆਪਣੇ ਪਾਰਟੀ ਦੇ ਪ੍ਰੋਗਰਾਮ ਤੋਂ ਜਾਣੂ ਕਰਵਾਇਆ। ਕਰਮਜੀਤ ਅਨਮੋਲ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਹ ਜੋ ਵਾਅਦੇ ਕਰਨਗੇ, ਉਨ੍ਹਾਂ ਨੂੰ ਹਰ ਹਾਲਤ ਵਿੱਚ ਪੂਰਾ ਕਰਨਗੇ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਨੂੰ ਹਰਿਆ-ਭਰਿਆ ਸ਼ਹਿਰ ਬਣਾਇਆ ਜਾਵੇਗਾ ਅਤੇ ਇੱਥੇ ਰੁਜ਼ਗਾਰ ਨੂੰ ਹੁਲਾਰਾ ਦੇਣ ਲਈ ਇੱਕ ਚੰਗੀ ਸਨਅਤ ਵੀ ਲਿਆਂਦੀ ਜਾਵੇਗੀ। ਇਸ ਮੌਕੇ ਕਰਮਜੀਤ ਸਿੰਘ ਅਨਮੋਲ ਅਤੇ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਅਦਾਲਤਾਂ ਵਿੱਚ ਪੁਲੀਸ ਦੀ ਨਿਗਰਾਨੀ ਅਧੀਨ ਤਰੀਕਾਂ ਭੁਗਤਣ ਆਏ ਹਵਾਲਾਤੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਹਵਾਲਾਤੀ ਇੱਥੋਂ ਦੀਆਂ ਜ਼ਿਲ੍ਹਾ ਕਚਹਿਰੀਆਂ ਵਿੱਚ ਬਣੀ ਹਵਾਲਾਤ ਵਿੱਚ ਨਜ਼ਰਬੰਦ ਸਨ। ਕਰਮਜੀਤ ਅਨਮੋਲ ਨੇ ਕਿਹਾ ਕਿ ਵਿਚਾਰ ਅਧੀਨ ਹਵਾਲਾਤੀਆਂ ਦੇ ਮੁਕੱਦਮਿਆਂ ਦੀ ਸੁਣਵਾਈ ਜਲਦੀ ਕਰਨ ਲਈ ਪੰਜਾਬ ਸਰਕਾਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਵਾਲਾਤੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਨਾਲ-ਨਾਲ ਜਲਦੀ ਇਨਸਾਫ਼ ਦੇਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਥੇ ਡਿਊਟੀ ’ਤੇ ਤਾਇਨਾਤ ਪੁਲੀਸ ਕਰਮਚਾਰੀਆਂ ਤੇ ਹੋਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਗਈਆਂ।
ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ, ਮਾਸਟਰ ਅਮਰਜੀਤ ਸਿੰਘ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਲਾਭ ਸਿੰਘ ਔਲਖ, ਮਨਪ੍ਰੀਤ ਸਿੰਘ ਬਰਾੜ, ਆਸ਼ੂ ਮਿੱਤਲ, ਜਤਿੰਦਰ ਕੁਮਾਰ ਬਾਂਸਲ, ਜੋਗਿੰਦਰ ਸਿੰਘ ਬਰਾੜ, ਮੰਗਤ ਅਰੋੜਾ ਗੁਰਵਿੰਦਰ ਸਿੰਘ ਬਰਾੜ ਆਦਿ ਵੀ ਹਾਜ਼ਰ ਸਨ।

Advertisement

Advertisement
Author Image

Advertisement
Advertisement
×