ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਰਾਮੂਲਾ ਮੁਕਾਬਲਾ: ਲਸ਼ਕਰ ਨਾਲ ਸਬੰਧਤ ਸਨ ਮਾਰੇ ਗਏ ਦੋਵੇਂ ਅਤਿਵਾਦੀ

07:08 AM Jun 21, 2024 IST

ਸ੍ਰੀਨਗਰ: ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਮਾਰੇ ਗਏ ਦੋਵੇਂ ਅਤਿਵਾਦੀ ਪਾਕਿਸਤਾਨੀ ਸਨ ਅਤੇ ਲਸ਼ਕਰ-ਏ-ਤਇਬਾ (ਐੱਲਈਟੀ) ਨਾਲ ਜੁੜੇ ਹੋਏ ਸਨ। ਰਾਸ਼ਟਰੀ ਰਾਈਫਲਜ਼ ਸੈਕਟਰ 7 ਦੇ ਕਮਾਂਡਰ ਬ੍ਰਿਗੇਡੀਅਰ ਦੀਪਕ ਮੋਹਨ ਨੇ ਦੱਸਿਆ, ‘‘ਮੁਕਾਬਲੇ ਦੌਰਾਨ ਮਾਰੇ ਗਏ ਅਤਿਵਾਦੀਆਂ ਦੀ ਪਛਾਣ ਉਸਮਾਨ ਅਤੇ ਉਮਰ ਵਜੋਂ ਹੋਈ ਹੈ। ਦੋਵੇਂ ਪਾਕਿਸਤਾਨੀ ਮੂਲ ਦੇ ਸਨ ਅਤੇ ਐੱਲਈਟੀ ਨਾਲ ਜੁੜੇ ਹੋਏ ਸਨ।’’ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਬੁੱਧਵਾਰ ਨੂੰ ਹੋਏ ਮੁਕਾਬਲੇ ’ਚ ਦੋ ਅਤਿਵਾਦੀ ਮਾਰੇ ਗਏ ਸਨ ਜਦਕਿ ਦੋ ਸੁਰੱਖਿਆ ਮੁਲਾਜ਼ਮ ਜ਼ਖਮੀ ਹੋ ਗਏ ਸਨ। ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਬਾਰਾਮੂਲਾ ਦੇ ਵਾਟਰਗਾਮ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਕਰਮੀਆਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਮਗਰੋਂ ਫ਼ੌਜ ਦੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਦੋ ਅਤਿਵਾਦੀ ਮਾਰੇ ਗਏ ਸਨ। -ਪੀਟੀਆਈ

Advertisement

Advertisement
Advertisement