ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਰਾਮੂਲਾ: ਮੁਕਾਬਲੇ ’ਚ ਦੋ ਅਤਿਵਾਦੀ ਹਲਾਕ

06:33 AM Jun 20, 2024 IST
ਰਿਆਸੀ ਵਿੱਚ ਹੋਏ ਦਹਿਸ਼ਤੀ ਹਮਲੇ ’ਚ ਸ਼ਾਮਲ ਮੁਲਜ਼ਮ ਨੂੰ ਲਿਜਾਂਦੀ ਹੋਈ ਪੁਲੀਸ। -ਫੋਟੋ: ਏਐੱਨਆਈ

ਸ੍ਰੀਨਗਰ:

Advertisement

ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਅੱਜ ਹੋਏ ਮੁਕਾਬਲੇ ਦੌਰਾਨ ਦੋ ਅਤਿਵਾਦੀ ਮਾਰੇ ਗਏ, ਜਦਕਿ ਦੋ ਸੁਰੱਖਿਆ ਕਰਮੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਬਾਰਾਮੂਲਾ ਜ਼ਿਲ੍ਹੇ ਦੇ ਵਾਟਰਗਾਮ ਇਲਾਕੇ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਮਗਰੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਅਤਿਵਾਦੀਆਂ ਵੱਲੋਂ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕਰਨ ਮਗਰੋਂ ਤਲਾਸ਼ੀ ਮੁਹਿੰਮ ਮੁਕਾਬਲੇ ’ਚ ਬਦਲ ਗਈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਨਾਲ ਗੋਲੀਬਾਰੀ ’ਚ ਦੋ ਸੁਰੱਖਿਆ ਕਰਮੀ: ਇੱਕ ਪੁਲੀਸ ਮੁਲਾਜ਼ਮ ਅਤੇ ਫ਼ੌਜ ਦਾ ਇੱਕ ਜਵਾਨ ਜ਼ਖ਼ਮੀ ਹੋ ਗਏ ਹਨ। -ਪੀਟੀਆਈ

ਰਿਆਸੀ ਦਹਿਸ਼ਤੀ ਹਮਲਾ: ਅਤਿਵਾਦੀਆਂ ਦਾ ਮੁੱਖ ਸਹਿਯੋਗੀ ਗ੍ਰਿਫ਼ਤਾਰ

ਰਿਆਸੀ: ਜੰਮੂ ਕਸ਼ਮੀਰ ਪੁਲੀਸ ਨੇ ਰਿਆਸੀ ਦਹਿਸ਼ਤੀ ਹਮਲੇ ਦੇ ਮਾਮਲੇ ਵਿੱਚ ਅਤਿਵਾਦੀਆਂ ਦੇ ਮੁੱਖ ਸਹਿਯੋਗੀ ਨੂੰ ਗ੍ਰਿਫ਼ਤਾਰ ਕਰਨ ਦਾ ਅੱਜ ਦਾਅਵਾ ਕੀਤਾ ਹੈ। ਇੱਕ ਪੁਲੀਸ ਅਧਿਕਾਰੀ ਨੇ ਕਿਹਾ ਕਿ ਮੁਲਜ਼ਮ ਨੇ ਹਮਲੇ ਨੂੰ ਅੰਜਾਮ ਦੇਣ ਲਈ ਅਤਿਵਾਦੀਆਂ ਦੀ ਮਦਦ ਕੀਤੀ ਸੀ। ਰਿਆਸੀ ਜ਼ਿਲ੍ਹੇ ਵਿੱਚ ਸ਼ਰਧਾਲੂਆਂ ਦੀਆਂ ਬੱਸ ’ਤੇ 9 ਜੂਨ ਨੂੰ ਹੋਏ ਅਤਿਵਾਦੀ ਹਮਲੇ ਵਿੱਚ ਨੌਂ ਜਣਿਆਂ ਦੀ ਮੌਤ ਹੋ ਗਈ ਸੀ, ਜਦਕਿ 33 ਹੋਰ ਜ਼ਖ਼ਮੀ ਹੋ ਗਏ ਸਨ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਿਆਸੀ ਦੀ ਐੱਸਐੱਸਪੀ ਮੋਹਿਤਾ ਸ਼ਰਮਾ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਹਾਕਮਦੀਨ ਵਜੋਂ ਹੋਈ ਹੈ। ਉਸ ਨੇ ਹਮਲੇ ਦੀ ਘਟਨਾ ਨੂੰ ਅੰਜਾਮ ਦੇਣ ਲਈ ਅਤਿਵਾਦੀਆਂ ਦੀ ਮਦਦ ਕੀਤੀ ਸੀ। ਉਨ੍ਹਾਂ ਕਿਹਾ, ‘‘ਇਸ ਵਿਅਕਤੀ ਨੇ ਅਤਿਵਾਦੀਆਂ ਨੂੰ ਕਈ ਵਾਰ ਪਨਾਹ ਦਿੱਤੀ ਹੈ। ਉਸ ਨੇ ਭੋਜਨ ਅਤੇ ਸਹਾਰਾ ਦੇਣ ਤੋਂ ਇਲਾਵਾ ਉਨ੍ਹਾਂ ਨੂੰ ਘਟਨਾ ਵਾਲੀ ਥਾਂ ’ਤੇ ਪਹੁੰਚਾਉਣ ਵਿੱਚ ਵੀ ਮਦਦ ਕੀਤੀ ਹੈ। ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।’’ ਐੱਸਐੱਸਪੀ ਨੇ ਦੱਸਿਆ ਕਿ ਇਸ ਕੇਸ ਵਿੱਚ ਹੁਣ ਤੱਕ ਲਗਪਗ 150 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। -ਏਐੱਨਆਈ

Advertisement

Advertisement