For the best experience, open
https://m.punjabitribuneonline.com
on your mobile browser.
Advertisement

ਬਰਨਾਲਾ: ਭਾਅ ਜੀ ਗੁਰਸ਼ਰਨ ਸਿੰਘ ਕਲਾ ਸਲਾਮ ਕਾਫ਼ਲੇ ਵੱਲੋਂ ਪਾਤਰ ਸ਼ਰਧਾਂਜਲੀ ਸਮਾਗਮ 9 ਨੂੰ

04:46 PM May 30, 2024 IST
ਬਰਨਾਲਾ  ਭਾਅ ਜੀ ਗੁਰਸ਼ਰਨ ਸਿੰਘ ਕਲਾ ਸਲਾਮ ਕਾਫ਼ਲੇ ਵੱਲੋਂ ਪਾਤਰ ਸ਼ਰਧਾਂਜਲੀ ਸਮਾਗਮ 9 ਨੂੰ
Advertisement

ਪਰਸ਼ੋਤਮ ਬੱਲੀ
ਬਰਨਾਲਾ, 30 ਮਈ
ਗੁਰਸ਼ਰਨ ਸਿੰਘ ਲੋਕ ਕਲਾ ਸਲਾਮ ਕਾਫ਼ਲਾ ਵੱਲੋਂ ਪੰਜਾਬੀ ਕਵੀ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦੇਣ ਲਈ ਇਥੇ 9 ਜੂਨ ਨੂੰ ਸੂਬਾ ਪੱਧਰੀ ਸਮਾਗਮ ਕੀਤਾ ਜਾ ਰਿਹਾ ਹੈ। ਸਮਾਗਮ ਦੀ ਤਿਆਰੀ ਲਈ ਅੱਜ ਇੱਥੇ ਤਰਕਸ਼ੀਲ ਭਵਨ ਵਿਖੇ ਇਕੱਤਰਤਾ ਕੀਤੀ ਗਈ, ਜਿਸ ਵਿੱਚ ਇਸ ਸਮਾਗਮ ਦੇ ਉਦੇਸ਼ ਅਤੇ ਸੁਰਜੀਤ ਪਾਤਰ ਦੀ ਸਾਹਿਤਕ ਦੇਣ ਬਾਰੇ ਚਰਚਾ ਕੀਤੀ ਗਈ। ਸਲਾਮ ਕਾਫ਼ਲਾ ਦੇ ਕਨਵੀਨਰ ਜਸਪਾਲ ਜੱਸੀ, ਕਾਫ਼ਲਾ ਟੀਮ ਮੈਂਬਰ ਅਮੋਲਕ ਸਿੰਘ, ਪਾਵੇਲ ਕੁੱਸਾ ਤੇ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਸੁਰਜੀਤ ਪਾਤਰ ਲੋਕਾਂ ਪੱਖੀ ਕਵੀ ਸਨ। ਸਮਾਗਮ ਵਿੱਚ ਪੰਜਾਬੀ ਦੇ ਸਾਹਿਤਕਾਰ, ਲੇਖਕ ਤੇ ਕਲਾਕਾਰ ਹਿੱਸੇ ਵੱਡੀ ਗਿਣਤੀ 'ਚ ਸ਼ਾਮਲ ਹੋਣਗੇ। ਸਮਾਗਮ ਵਿੱਚ ਉੱਘੇ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ 'ਚ ਮੰਚ ਰੰਗ ਮੰਚ ਅੰਮ੍ਰਿਤਸਰ ਵੱਲੋਂ ਸੁਰਜੀਤ ਪਾਤਰ ਦੀਆਂ ਕਵਿਤਾਵਾਂ 'ਤੇ ਅਧਾਰਿਤ ਪੇਸ਼ਕਾਰੀ ਦਿੱਤੀ ਜਾਵੇਗੀ।  ਅੱਜ ਦੀ ਇਸ ਇਕੱਤਰਤਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਖੇਤ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ, ਹਰਮੇਸ਼ ਮਾਲੜੀ, ਹਰਜਿੰਦਰ ਸਿੰਘ, ਡਾ. ਹਰਭਗਵਾਨ, ਮਾਸਟਰ ਰਾਮ ਕੁਮਾਰ ਭਦੌੜ, ਤਰਕਸ਼ੀਲ ਆਗੂ ਰਾਮ ਸਵਰਨ ਲੱਖੇਵਾਲੀ ਸਮੇਤ ਜਨਤਕ ਲਹਿਰ ਦੇ ਆਗੂ ਮੌਜੂਦ ਸਨ। ਮੰਚ ਸੰਚਾਲਨ ਸਲਾਮ ਜ਼ੋਰਾ ਸਿੰਘ ਨਸਰਾਲੀ ਵੱਲੋਂ ਕੀਤਾ ਗਿਆ।

Advertisement

Advertisement
Author Image

Advertisement
Advertisement
×