For the best experience, open
https://m.punjabitribuneonline.com
on your mobile browser.
Advertisement

ਬਰਨਾਲਾ ਜ਼ਿਮਨੀ ਚੋਣ: ਅਕਾਲੀ ਦਲ ਫ਼ਤਹਿ ਨੇ ਸੁਖਚੈਨ ਸਿੰਘ ਅਤਲਾ ਨੂੰ ਉਮੀਦਵਾਰ ਐਲਾਨਿਆ

09:07 AM Oct 20, 2024 IST
ਬਰਨਾਲਾ ਜ਼ਿਮਨੀ ਚੋਣ  ਅਕਾਲੀ ਦਲ ਫ਼ਤਹਿ ਨੇ ਸੁਖਚੈਨ ਸਿੰਘ ਅਤਲਾ ਨੂੰ ਉਮੀਦਵਾਰ ਐਲਾਨਿਆ
Advertisement

ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 19 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਫ਼ਤਹਿ ਦੀ ਪੀਏਸੀ ਦੀ ਮੀਟਿੰਗ ਪਾਰਟੀ ਦੇ ਕੌਮੀ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਪੰਥਕ ਵਿਚਾਰਾਂ ਮਗਰੋਂ ਸਮੂਹ ਪੀਏਸੀ ਮੈਂਬਰਾਂ ਦੀ ਸਹਿਮਤੀ ਨਾਲ ਸੁਖਚੈਨ ਸਿੰਘ ਅਤਲਾ ਨੂੰ ਬਰਨਾਲਾ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਐਲਾਨਿਆ ਗਿਆ। ਇਸ ਮਗਰੋਂ ਸਰਬਸੰਮਤੀ ਨਾਲ ਇਹ ਫ਼ੈਸਲਾ ਹੋਇਆ ਕਿ ਜੇ ਕੋਈ ਪੰਥਕ ਉਮੀਦਵਾਰ ਚੋਣ ਮੈਦਾਨ ਵਿੱਚ ਆਉਂਦਾ ਹੈ ਤਾਂ ਪਾਰਟੀ ਉਸ ਉਮੀਦਵਾਰ ਦੀ ਹਮਾਇਤ ਕਰੇਗੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਉਮੀਦਵਾਰ ਸੁਖਚੈਨ ਸਿੰਘ ਅਤਲਾ ਨੂੰ ਸਨਮਾਨਿਤ ਵੀ ਕੀਤਾ ਗਿਆ। ਆਗੂਆਂ ਵੱਲੋਂ ਤੈਅ ਕੀਤਾ ਗਿਆ ਕਿ 24 ਅਕਤੂਬਰ ਨੂੰ ਸਵੇਰੇ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਬਰਨਾਲਾ ਨੇੜੇ ਬੱਸ ਸਟੈਂਡ ਤੋਂ ਇਕੱਠੇ ਹੋ ਕੇ ਡੀਸੀ ਦਫ਼ਤਰ ’ਚ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ।

Advertisement

Advertisement
Advertisement
Author Image

Advertisement