ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਰਨਾਲਾ: ਕਾਂਗਰਸ ਦੇ ਜੇਤੂ ਉਮੀਦਵਾਰ ਕਾਲਾ ਢਿੱਲੋਂ ਗੁਰੂ ਘਰ ਨਤਮਸਤਕ

07:20 AM Nov 25, 2024 IST
ਕਾਂਗਰਸ ਦੇ ਜੇਤੂ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਲੋਕਾਂ ਦਾ ਪਿਆਰ ਕਬੂਲਦੇ ਹੋਏ।

ਰਵਿੰਦਰ ਰਵੀ
ਬਰਨਾਲਾ, 24 ਨਵੰਬਰ
ਆਮ ਆਦਮੀ ਪਾਰਟੀ ਦੇ ਗੜ੍ਹ ਨੂੰ ਢਾਹ ਲਾਉਣ ਵਾਲੇ ਕਾਂਗਰਸ ਦੇ ਜੇਤੂ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਅੱਜ ਆਪਣੇ ਮਿੱਤਰਾਂ ਅਤੇ ਵੋਟਰਾਂ ਦਾ ਧੰਨਵਾਦ ਕਰਨ ਲਈ ਸਥਾਨਕ ਕੈਸਲ ਪੈਲੇਸ ’ਚ ਸਮਾਰੋਹ ਰੱਖਿਆ ਗਿਆ। ਇਸ ਤੋਂ ਪਹਿਲਾਂ ਢਿੱਲੋਂ ਨੇ ਹੰਡਿਆਇਆ ’ਚ ਨੌਵੀਂ ਪਾਤਸ਼ਾਹੀ ਗੁਰਦੁਆਰਾ ਅੜੀਸਰ ਸਾਹਿਬ ਅਤੇ ਬਾਬਾ ਮਨਿੰਦਰ ਜੀ ਦੀ ਗਊਸ਼ਾਲਾ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮਗਰੋਂ ਉਨ੍ਹਾਂ ਝੁੱਗੀਆਂ ’ਚ ਜਾ ਕੇ ਆਪਣੇ ਵੋਟਰਾਂ ਦਾ ਧੰਨਵਾਦ ਕੀਤਾ। ਧੰਨਵਾਦੀ ਸਮਾਰੋਹ ’ਚ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਬਰਨਾਲਾ ਵਿਧਾਨ ਸਭਾ ਹਲਕੇ ਨੂੰ ਆਮ ਆਦਮੀ ਪਾਰਟੀ ਦੀ ਰਾਜਧਾਨੀ ਕਿਹਾ ਜਾਂਦਾ ਸੀ­ ਕਿਉਂਕਿ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸ ਉਮੀਦਵਾਰ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ। ਹੁਣ ਕਾਂਗਰਸ ਨੇ 2024 ਦੀ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਕਿਲ੍ਹੇ ਨੂੰ ਢਹਿ-ਢੇਰੀ ਕਰਦਿਆਂ ਮੁੜ ਆਪਣਾ ਕਬਜ਼ਾ ਜਮਾ ਲਿਆ ਹੈ। ਉਨ੍ਹਾਂ ਵੋਟਰਾਂ ਨੂੰ ਵਿਸ਼ਵਾਸ ਦੁਆਇਆ ਕਿ ਉਹ ਪਹਿਲਾਂ ਦੀ ਤਰ੍ਹਾਂ ਆਪਣੇ ਹਲਕੇ ਦੇ ਹਰ ਵੋਟਰ ਨਾਲ ਡਟ ਕੇ ਖੜ੍ਹਨਗੇ। ਢਿੱਲੋਂ ਨੇ ਕਿਹਾ ਕਿ ਸਰਕਾਰ ਦੀ ਧੱਕੇਸ਼ਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ,‘ਮੇਰੇ ਦਰਵਾਜ਼ੇ ਹਰ ਵਕਤ ਖੁੱਲੇ ਹਨ, ­ਜਦੋਂ ਮਰਜ਼ੀ ਕੋਈ ਆਵਾਜ਼ ਦੇ ਕੇ ਬੁਲਾ ਸਕਦਾ ਹੈ।’ ਉਨ੍ਹਾਂ ਕਿਹਾ ਕਿ ਵਿਧਾਨ ਸਭਾ ’ਚ ਹਲਕੇ ਦੇ ਮੁੱਦਿਆਂ ਨੂੰ ਪੂਰੇ ਜ਼ੋਰ-ਸ਼ੋਰ ਨਾਲ ਚੁੱਕਿਆ ਜਾਵੇਗਾ। ਕਾਲਾ ਢਿੱਲੋਂ ਨੇ ਵੋਟਰਾਂ ਨਾਲ ਦੁਪਹਿਰ ਦਾ ਖਾਣਾ ਵੀ ਖਾਧਾ।

Advertisement

Advertisement