ਬਰਨਾਲਾ: ਸੰਯੁਕਤ ਕਿਸਾਨ ਮੋਰਚੇ ਦਾ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਨੇੜੇ ਧਰਨਾ
ਪਰਸ਼ੋਤਮ ਬੱਲੀ
ਬਰਨਾਲਾ, 12 ਸਤੰਬਰ
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਸਥਾਨਕ ਰਿਹਾਇਸ਼ ਨੇੜੇ ਧਰਨਾ ਲਾਇਆ ਗਿਆ।
ਇਸ ਮੌਕੇ ਬੂਟਾ ਸਿੰਘ ਬੁਰਜਗਿੱਲ, ਰੁਲਦੂ ਸਿੰਘ ਮਾਨਸਾ, ਗੁਰਨਾਮ ਸਿੰਘ ਠੀਕਰੀਵਾਲ,ਦਰਸ਼ਨ ਸਿੰਘ ਉੱਗੋਕੇ, ਕੁਲਦੀਪ ਸਿੰਘ ਬਰਨਾਲਾ, ਜੱਗਾ ਸਿੰਘ ਬਦਰਾ, ਯਾਦਵਿੰਦਰ ਸਿੰਘ ਯਾਦੀ ਤੇ ਮਨਜੀਤ ਰਾਜ ਹੰਢਿਆਇਆ ਨੇ ਕਿਹਾ ਕਿ ਸੂਬੇ 'ਚ ਆਏ ਭਾਰੀ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫਸਲਾਂ,ਪਸ਼ੂ ਧਨ, ਘਰਾਂ ਸਮੇਤ ਹੋਰ ਵੱਡਾ ਮਾਲੀ ਨੁਕਸਾਨ ਹੋਇਆ ਹੈ, ਜਿਸ ਲਈ ਕੁਦਰਤੀ ਕਰੋਪੀ ਦੇ ਨਾਲ-ਨਾਲ ਸਰਕਾਰੀ ਅਣਗਹਿਲੀ ਤੇ ਬਦਇੰਤਜ਼ਾਮੀ ਵੀ ਬਰਾਬਰ ਦੀ ਜ਼ਿੰਮੇਵਾਰ ਹੈ। ਇਸ ਨੁਕਸਾਨ ਦੀ ਪੂਰਤੀ ਲਈ ਕਿਸਾਨਾਂ ਨੇ ਆਪਣੀਆਂ ਮੰਗਾਂ ਰੱਖੀਆਂ ਹਨ। ਇਸ ਮੌਕੇ ਹਰਪ੍ਰੀਤ ਸਿੰਘ ਠੀਕਰੀਵਾਲਾ, ਇੰਦਰਪਾਲ ਸਿੰਘ ਬਰਨਾਲਾ, ਮਲਕੀਤ ਸਿੰਘ, ਪਵਿੱਤਰ ਸਿੰਘ ਲਾਲੀ, ਗੁਰਮੇਲ ਸ਼ਰਮਾ, ਭੁਪਿੰਦਰ ਸਿੰਘ, ਮਨੋਹਰ ਲਾਲ, ਗੁਰਚਰਨ ਸਿੰਘ ਐਡਵੋਕੇਟ ਤੇ ਸਰੂਪ ਸਿੰਘ ਬਠਿੰਡਾ ਨੇ ਸੰਬੋਧਨ ਕੀਤਾ। ਮੰਚ ਦੀ ਜ਼ਿੰਮੇਵਾਰੀ ਕ੍ਰਾਂਤੀਕਾਰੀ ਕਿਸਾਨ ਜਥੇਬੰਦੀ ਵਲੋਂ ਨਿਭਾਈ ਗਈ।