ਬਰਨਾਲਾ: ਭਾਨਾ ਸਿੱਧੂ ਦੇ ਹੱਕ ’ਚ ਸੰਗਰੂਰ ਜਾ ਰਹੇ ਕਿਸਾਨ ਪੁਲੀਸ ਨੇ ਹਿਰਾਸਤ ਵਿੱਚ ਲਏ, ਰੋਸ ਵਜੋਂ ਚੰਡੀਗੜ੍ਹ ਰੋਡ ’ਤੇ ਟੌਲ ਪਲਾਜ਼ਾ ਜਾਮ
ਲਖਵੀਰ ਸਿੰਘ ਚੀਮਾ
ਟੱਲੇਵਾਲ (ਬਰਨਾਲਾ), 3 ਫਰਵਰੀ
ਭਾਨਾ ਸਿੱਧੂ ਮਾਮਲੇ ’ਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਨੂੰ ਘੇਰਨ ਜਾ ਰਹੇ ਕਿਸਾਨ ਆਗੂਆਂ ਅਤੇ ਲੋਕਾਂ ਨੂੰ ਪੁਲੀਸ ਵਲੋਂ ਹਿਰਾਸਤ ਵਿੱਚ ਲੈ ਗਿਆ। ਇਸੇ ਸਿਲਸਿਲੇ ਤਹਿਤ ਬਰਨਾਲਾ ਜ਼ਿਲ੍ਹੇ ਵਿੱਚ ਜਿੱਥੇ ਕੁੱਝ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਲਿਆ, ਉਥੇ ਬਰਨਾਲਾ ਦੇ ਬਡਬਰ ਟੌਲ ਪਲਾਜ਼ਾ ਤੋਂ ਵੀ ਕਿਸਾਨ ਹਿਰਾਸਤ ਵਿੱਚ ਲਏ ਗਏ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿੱਚ ਸੰਗਰੂਰ ਜਾ ਰਿਹਾ ਕਾਫ਼ਲਾ ਪੁਲੀਸ ਨੇ ਬਠਿੰਡਾ'-ਚੰਡੀਗੜ੍ਹ ਕੌਮੀ ਹਾਈਵੇ ਉਪਰ ਬਡਬਰ ਟੌਲ ਪਲਾਜ਼ਾ ਉਪਰ ਰੋਕ ਲਿਆ, ਜਿੱਥੇ ਪੁਲੀਸ ਅਤੇ ਕਿਸਾਨਾਂ ਦਰਮਿਆਨ ਜ਼ਬਰਦਸਤ ਧੱਕਾਮੁੱਕੀ ਵੀ ਹੋਈ। ਇਸੇ ਦਰਮਿਆਨ ਪੁਲੀਸ ਨੇ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਅਤੇ ਉਨ੍ਹਾਂ ਦੇ ਵੱਡੀ ਗਿਣਤੀ ਵਿੱਚ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸਦੇ ਰੋਸ ’ਚ ਉਨ੍ਹਾਂ ਦੇ ਸਾਥੀਆਂ ਵਲੋਂ ਬਡਬਰ ਟੌਲ ਪਲਾਜ਼ਾ ਉਪਰ ਜਾਮ ਲਗਾ ਕੇ ਪੰਜਾਬ ਸਰਕਾਰ ਅਤੇ ਪੁਲੀਸ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਸੂਬਾ ਸਰਕਾਰ ਨੇ ਅਣਐਲਾਣੀ ਐਮਰਜੈਂਸੀ ਲਗਾਈ ਹੋਈ ਹੈ।ਨਾ ਸਿੱਧੂ ਨੂੰ ਰਿਹਾਅ ਕਰਵਾਉਣ ਤੱਕ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ।