ਬਰਨਾਲਾ: ਡੀਸੀ ਦਫ਼ਤਰ ਅਤੇ ਰਿਹਾਇਸ਼ ਦੇ ਬਾਹਰ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ, ਐੱਸਐੱਫਜੇ ਦੇ ਗੁਰਪਤਵੰਤ ਪੰਨੂ ਨੇ ਜ਼ਿੰਮੇਦਾਰੀ ਲਈ
ਲਖਵੀਰ ਸਿੰਘ ਚੀਮਾ
ਟੱਲੇਵਾਲ(ਬਰਨਾਲਾ), 12 ਜੁਲਾਈ
ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਬਾਹਰ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਜੰਗਲਾਤ ਵਿਭਾਗ ਦੀ ਇਮਾਰਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੈਨਰ 'ਤੇ ਵੀ ਇਹ ਨਾਅਰੇ ਲਿਖੇ ਗਏ। ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਨੇ ਇਸ ਦੀ ਜ਼ਿੰਮੇਦਾਰੀ ਲੈਂਦਿਆਂ ਵੀਡੀਓ ਜਾਰੀ ਕੀਤੀ ਹੈ। ਵੀਡੀਓ 'ਚ ਪੰਨੂ ਨੇ ਕੈਨੇਡਾ 'ਚ ਮਾਰੇ ਹਰਦੀਪ ਸਿੰਘ ਨਿੱਝਰ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਕਰਦੇ ਹੋਏ ਭਾਰਤ 'ਚ ਹੋਣ ਵਾਲੇ ਕ੍ਰਿਕਟ ਵਿਸ਼ਵ ਕੱਪ ਨੂੰ ਰੋਕਣ ਦੀ ਧਮਕੀ ਦਿੱਤੀ ਹੈ। ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਚਿਤਾਵਨੀ ਦਿੱਤੀ ਹੈ। ਉਸ ਵਲੋਂ ਜਾਰੀ ਵੀਡੀਓ ਵਿੱਚ ਮੋਦੀ ਸ਼ਾਹ ਠੋਕੋ, ਵਰਲਡ ਕੱਪ ਰੋਕੋ’ ਦਾ ਨਾਅਰਾ ਦਿੱਤਾ ਗਿਆ ਹੈ।
ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਤੋਂ ਤੁਰੰਤ ਬਾਅਦ ਬਰਨਾਲਾ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਦਨਿ ਚੜ੍ਹਨ ਤੋਂ ਪਹਿਲਾਂ ਹੀ ਜਨਿ੍ਹਾਂ ਥਾਵਾਂ 'ਤੇ ਖਾਲਿਸਤਾਨ ਦੇ ਨਾਅਰੇ ਲਿਖੇ ਹੋਏ ਸਨ, ਉਨ੍ਹਾਂ 'ਤੇ ਪੇਂਟ ਕਰ ਦਿੱਤਾ ਗਿਆ। ਡੀਸੀ ਦਫ਼ਤਰ ਅਤੇ ਰਿਹਾਇਸ਼ ਦੇ ਬੋਰਡਾਂ ਨੂੰ ਚਿੱਟਾ ਰੰਗ ਦਿੱਤਾ ਗਿਆ ਹੈ।