ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਰਨਾਲਾ: ਅਨੁਸੂਚਿਤ ਜਾਤੀ ਮੋਰਚੇ ਵੱਲੋਂ ਕੇਵਲ ਢਿੱਲੋਂ ਦੇ ਹੱਕ ’ਚ ਪ੍ਰਚਾਰ

08:31 AM Nov 18, 2024 IST

ਖੇਤਰੀ ਪ੍ਰਤੀਨਿਧ
ਬਰਨਾਲਾ, 17 ਨਵੰਬਰ
ਅਨੁਸੂਚਿਤ ਜਾਤੀ ਮੋਰਚਾ ਪੰਜਾਬ ਵੱਲੋਂ ਅੱਜ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਪ੍ਰਚਾਰ ਕੀਤਾ ਗਿਆ ਤੇ ਲੋਕਾਂ ਨੂੰ ਢਿੱਲੋਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ। ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਅਤੇ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਇੰਚਾਰਜ ਪਰਮਜੀਤ ਸਿੰਘ ਕੈਂਥ ਨੇ ਪਿੰਡ ਕੱਟੂ ਦੀ ਨੁੱਕੜ ਮੀਟਿੰਗ ਦੌਰਾਨ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਤੇ ਦੇਸ਼ ਵਿੱਚ ਗਰੀਬ ਪਰਿਵਾਰਾਂ ਲਈ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਚਲਾ ਰਹੇ ਹਨ ਜਿਸ ਕਾਰਨ ਦੇਸ਼ ਦੇ ਕਰੋੜਾਂ ਗ਼ਰੀਬ ਲੋਕ ਸਿੱਧੇ ਤੌਰ ’ਤੇ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ, ਮਨਰੇਗਾ, ਸਵੱਛ ਭਾਰਤ ਅਤੇ ਮਹਿਲਾ ਸਸ਼ਕਤੀਕਰਨ ਵਰਗੀਆਂ ਕਈ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜੋ ਉਨ੍ਹਾਂ ਦਾ ਜੀਵਨ ਪੱਧਰ ਸੁਖਾਲਾ ਕਰਨ ‘ਚ ਮਦਦਗਾਰ ਸਾਬਤ ਹੋ ਰਹੀਆਂ ਹਨ। ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਕਰਜ਼ੇ ਦੀਆਂ ਸਹੂਲਤਾਂ ਵੀ ਦਿੱਤੀਆਂ ਜਾਂਦੀਆਂ ਹਨ। ਕੈਂਥ ਨੇ ਕਿਹਾ ਕਿ ਅਨੁਸੂਚਿਤ ਜਾਤੀ ਮੋਰਚਾ 20 ਨਵੰਬਰ ਨੂੰ ਹੋਣ ਜਾ ਰਹੀ ਜ਼ਿਮਨੀ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਸਮਰੱਥ ਹੈ।

Advertisement

Advertisement