For the best experience, open
https://m.punjabitribuneonline.com
on your mobile browser.
Advertisement

ਬਰਨਾਲਾ: ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵੱਲੋਂ ਰੈਲੀ ਤੇ ਸ਼ਹਿਰ ’ਚ ਮਾਰਚ

03:47 PM May 24, 2024 IST
ਬਰਨਾਲਾ  ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵੱਲੋਂ ਰੈਲੀ ਤੇ ਸ਼ਹਿਰ ’ਚ ਮਾਰਚ
Advertisement

ਪਰਸ਼ੋਤਮ ਬੱਲੀ
ਬਰਨਾਲਾ, 24 ਮਈ
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਬਖ਼ਸ਼ੀਸ਼ ਸਿੰਘ, ਦਰਸ਼ਨ ਚੀਮਾ, ਰਮੇਸ਼ ਹਮਦਰਦ, ਮੇਲਾ ਸਿੰਘ ਕੱਟੂ, ਸੁਖਜੰਟ ਸਿੰਘ ਅਤੇ ਰਾਜੀਵ ਕੁਮਾਰ ਦੀ ਅਗਵਾਈ ਵਿੱਚ ਦਾਣਾ ਮੰਡੀ ਬਰਨਾਲਾ ਵਿਖੇ ਰੈਲੀ ਕਰਨ ਉਪਰੰਤ ਤਿੱਖੜ ਦੁਪਹਿਰੇ ਸ਼ਹਿਰ ਵਿੱਚੋਂ ਮੋਟਰਸਾਈਕਲ ਮਾਰਚ ਕੀਤਾ ਗਿਆ। ਰੈਲੀ ਦੌਰਾਨ ਬੁਲਾਰਿਆਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਤੋਂ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਭੱਜ ਰਹੀਆਂ ਹਨ। ਅਨਿਲ ਬਰਨਾਲਾ, ਮਹਿਮਾ ਸਿੰਘ ਧਨੌਲਾ, ਮਨੋਹਰ ਲਾਲ, ਮੋਹਨ ਸਿੰਘ, ਮੇਲਾ ਸਿੰਘ ਕੱਟੂ, ਜਗਰਾਜ ਰਾਮਾ, ਗੁਰਚਰਨ ਸਿੰਘ ਤੇ ਨਰਾਇਣ ਦੱਤ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦਾ 2.45 ਦੀ ਬਜਾਏ 2.59 ਗੁਣਾਂਕ ਲਾਗੂ ਕੀਤਾ ਜਾਵੇ, ਕੈਸ਼ਲੈੱਸ ਮੈਡੀਕਲ ਸਕੀਮ ਲਾਗੂ ਕੀਤਾ ਜਾਵੇ, ਛੇਵੇਂ ਤਨਖਾਹ ਕਮਿਸ਼ਨ ਦਾ 1-1-2016 ਤੋਂ 30-6-2021 ਤੱਕ ਦਾ ਬਕਾਇਆ ਜਾਰੀ ਕੀਤਾ ਜਾਵੇ ਅਤੇ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਤਿੰਨ ਕਿਸ਼ਤਾਂ ਕੁੱਲ 12 ਫੀਸਦ ਜਾਰੀ ਕੀਤਾ ਜਾਵੇ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰਜ਼ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਲੋਕ ਲਾਮਬੰਦੀ ਹਿਤ ਜਾਗਰੂਕਤਾ ਮੁਹਿੰਮ ਵਿੱਢਣਗੇ। ਇਸ ਮੌਕੇ ਸੁਰਿੰਦਰ ਸ਼ਰਮਾ, ਵਿੰਦਰ ਸਿੰਘ, ਬਲਦੇਵ ਮੰਡੇਰ, ਗੁਰਪ੍ਰੀਤ ਮਾਨ, ਗੁਰਚਰਨ ਸਿੰਘ ਤੇ ਚਮਕੌਰ ਸਿੰਘ ਨੇ ਸੰਬੋਧਨ ਕੀਤਾ।

Advertisement

Advertisement
Author Image

Advertisement
Advertisement
×