ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਰਨਾਲਾ: ਕਮਿਸ਼ਨ ਏਜੰਟਾਂ ਤੇ ਸਰਕਾਰੀ ਮੁਲਾਜ਼ਮ ਨੂੰ ‘ਕਾਰਨ ਦੱਸੋ’ ਨੋਟਿਸ

10:45 AM Apr 30, 2024 IST

ਰਵਿੰਦਰ ਰਵੀ
ਬਰਨਾਲਾ, 29 ਅਪਰੈਲ
ਕਿਸਾਨਾਂ ਨੂੰ ਪੇਸ਼ ਆ ਰਹੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਜਿਣਸ ਦੀ ਸੁਖਾਵੀਂ ਖ਼ਰੀਦ ਯਕੀਨੀ ਬਣਾਉਣ ਵਾਸਤੇ ਸਖ਼ਤ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਆੜ੍ਹਤੀਆਂ ਅਤੇ ਸਰਕਾਰੀ ਮੁਲਾਜ਼ਮ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 38 ਆੜ੍ਹਤੀਆਂ ਅਤੇ ਖ਼ਰੀਦ ਏਜੰਸੀਆਂ ਨਾਲ ਸਬੰਧਤ ਇੱਕ ਸਰਕਾਰੀ ਮੁਲਾਜ਼ਮ ਨੂੰ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਦੇ ਦੌਰਿਆਂ ਦੌਰਾਨ ਇਹ ਦੇਖਿਆ ਗਿਆ ਕਿ ਆੜ੍ਹਤੀਆਂ ਵੱਲੋਂ ਬਿਹਤਰ ਕਾਰਗੁਜ਼ਾਰੀ ਨਾ ਦਿਖਾਉਣ ਕਰਕੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ 35 ਆੜ੍ਹਤੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਜਦਕਿ ਤਿੰਨ ਨੂੰ ਕਣਕ ਦੇ ਗਲਤ ਤੋਲ ਦੇ ਸਬੰਧ ਵਿੱਚ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਖ਼ਰੀਦ ਏਜੰਸੀ ਨਾਲ ਸਬੰਧਤ ਇੱਕ ਸਰਕਾਰੀ ਮੁਲਾਜ਼ਮ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸਾਰਿਆਂ ਨੂੰ ਆਪਣਾ ਜਵਾਬ ਨੋਟਿਸ ਜਾਰੀ ਹੋਣ ਤੋਂ 2 ਤੋਂ 3 ਦਿਨਾਂ ਅੰਦਰ ਦਾਖ਼ਲ ਕਰਨ ਲਈ ਆਖਿਆ ਗਿਆ ਹੈ, ਜਿਸ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮਾਮਲੇ ਵਿੱਚ ਸਖ਼ਤ ਹੈ ਅਤੇ ਕਿਸਾਨਾਂ ਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 624 ਕਰੋੜ ਰੁਪਏ ਦੀ ਰਕਮ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ।

Advertisement

ਵੱਧ ਕਣਕ ਤੋਲਣ ਵਾਲੇ ਆੜ੍ਹਤੀਆਂ ਦੇ ਲਾਇਸੈਂਸ ਰੱਦ

ਦੋਦਾ (ਜਸਵੀਰ ਸਿੰਘ ਭੁੱਲਰ): ਪਿੰਡ ਮਧੀਰ ਦੀ ਦਾਣਾ ਮੰਡੀ ਵਿੱਚ ਬੀਕੇਯੂ ਸਿੱਧੂਪੁਰ ਦੇ ਆਗੂਆਂ ਵੱਲੋਂ ਕਿਸਾਨ ਦੀ ਤੋਲੀ ਗਈ ਕਣਕ ਦੀ ਫ਼ਸਲ ਦੀਆਂ ਦੁਬਾਰਾ ਬੋਰੀਆਂ ਤੋਲਣ ’ਤੇ ਹਰ ਬੋਰੀ ਵਿਚੋਂ 500 ਗ੍ਰਾਮ ਵੱਧ ਕਣਕ ਮਿਲੀ। ਕਿਸਾਨਾਂ ਵੱਲੋਂ ਇਸ ਦੀ ਸ਼ਿਕਾਇਤ ਕਰਨ ਅਤੇ ਖਬਰ ਪ੍ਰਕਾਸ਼ਿਤ ਹੋਣ ਮਗਰੋਂ ਕੀਤੀ ਗਈ ਪੜਤਾਲ ਦੌਰਾਨ ਸ਼ਿਕਾਇਤ ਸਹੀ ਮਿਲੀ। ਅੱਜ ਮਾਰਕੀਟ ਕਮੇਟੀ ਸਕੱਤਰ ਬਲਕਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿੱਦੜਬਾਹਾ ਦੀਆਂ ਦੋ ਫਰਮਾਂ ਸ੍ਰੀ ਬਾਬਾ ਗੰਗਾ ਰਾਮ ਕਮਿਸ਼ਨ ਏਜੰਟ ਅਤੇ ਰੂਪ ਚੰਦ ਰਾਜੇਸ਼ ਕੁਮਾਰ ਦੇ ਲਾਇਸੈਂਸ 15 ਦਿਨਾਂ ਲਈ ਰੱਦ ਕਰ ਦਿੱਤੇ ਗਏ ਹਨ ਅਤੇ ਜੁਰਮਾਨਾ ਵੀ ਲਾਇਆ ਗਿਆ ਹੈ। ਇਹ ਫਰਮਾਂ ਦੋ ਹਫਤੇ ਕੋਈ ਖਰੀਦ ਅਤੇ ਤੋਲ ਆਦਿ ਨਹੀਂ ਕਰ ਸਕਣਗੀਆਂ। ਉਨ੍ਹਾਂ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement
Advertisement
Advertisement