For the best experience, open
https://m.punjabitribuneonline.com
on your mobile browser.
Advertisement

ਬਰਨਾਲਾ: ਬੀਕੇਯੂ ਡਕੌਂਦਾ ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਦਾ ਸ਼ਰਧਾਂਜਲੀ ਸਮਾਗਮ

05:35 PM Jul 14, 2023 IST
ਬਰਨਾਲਾ  ਬੀਕੇਯੂ ਡਕੌਂਦਾ ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਦਾ ਸ਼ਰਧਾਂਜਲੀ ਸਮਾਗਮ
Advertisement

ਪਰਸ਼ੋਤਮ ਬੱਲੀ
ਬਰਨਾਲਾ, 14 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਜ਼ਿਲ੍ਹਾ ਬਰਨਾਲਾ ਵੱਲੋਂ ਜਥੇਬੰਦੀ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦੀ 13ਵੀਂ ਬਰਸੀ ਮੌਕੇ ਇੱਥੇ ਤਰਕਸ਼ੀਲ ਭਵਨ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਮ ਸਿੰਘ ਹਠੂਰ ਦੇ ਸ਼ਰਧਾਂਜਲੀ ਗੀਤ ਨਾਲ ਹੋਈ। ਭਾਕਿਯੂ ਏਕਤਾ (ਡਕੌਂਦਾ) ਦੇ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਮੁਹਾਲੀ, ਸੂਬਾ ਖਜ਼ਾਨਚੀ ਬਲਵੰਤ ਸਿੰਘ ਉੱਪਲੀ, ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ, ਜ਼ਿਲ੍ਹਾ ਜਨਰਲ ਸਕੱਤਰ ਸਾਹਬਿ ਸਿੰਘ ਬਡਬਰ ਅਤੇ ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਬਲਵਿੰਦਰ ਸਿੰਘ ਜੇਠੂਕੇ ਨੇ ਕਿਹਾ ਕਿ ਵਿਛੜੇ ਆਗੂ ਬਲਕਾਰ ਸਿੰਘ ਡਕੌਂਦਾ ਨੂੰ ਜਵਾਨੀ ਪਹਿਰੇ ਤੋਂ ਹੀ ਵਿਗਿਆਨਕ ਲੋਕ ਪੱਖੀ ਨਜ਼ਰੀਏ ਦੀ ਸੋਝੀ ਹਾਸਲ ਹੋ ਗਈ ਸੀ, ਜਨਿ੍ਹਾਂ 2007 'ਚ ਕਿਸਾਨ ਜਥੇਬੰਦੀ ਦੀ ਸਥਾਪਨਾ ਵੇਲੇ ਵਡੇਰੀ ਜ਼ਿੰਮੇਵਾਰੀ ਸੰਭਾਲੀ। ਆਪਣੀ ਜ਼ਿੰਦਗੀ ਦਾ ਅਹਿਮ ਸਮਾਂ ਕਿਸਾਨ ਲਹਿਰ ਦੇ ਲੇਖ਼ੇ ਲਾਉਂਦਿਆਂ ਸਾਂਝੇ ਸੰਘਰਸ਼ਾਂ ਦਾ ਝੰਡਾ ਬੁਲੰਦ ਕੀਤਾ।

Advertisement

ਭਾਵੇਂ ਉਹ ਆਪਣੀ ਪਤਨੀ ਸਮੇਤ ਸੜਕ ਹਾਦਸੇ ਵਿੱਚ 13 ਜੁਲਾਈ 2010 ਨੂੰ ਸਰੀਰਕ ਤੌਰ' ਤੇ ਸਦੀਵੀ ਵਿਛੋੜਾ ਦੇ ਗਏ ਸਨ ਪਰ ਉਹ ਵਿਚਾਰਾਂ ਦੇ ਰੂਪ 'ਚ ਦਿਲਾਂ ਵਿੱਚ ਹਮੇਸ਼ਾ ਵਸਦੇ ਹਨ ਤੇ ਲਈ ਪ੍ਰੇਰਨਾ ਦਾ ਸਰੋਤ ਹਨ। ਬੁਲਾਰਿਆਂ ਨੇ ਪਿਛਲੇ ਦਨਿੀਂ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਵਿਖੇ ਸਰਕਾਰ ਵੱਲੋਂ ਧੱਕੇ ਨਾਲ ਲੋਕਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਸਖ਼ਤ ਨਿਖੇਧੀ ਵੀ ਕੀਤੀ ਤੇ ਐਲਾਨ ਕੀਤਾ ਕਿ ਇਸ ਧੱਕੇਸ਼ਾਹੀ ਦਾ ਜਵਾਬ ਦੇਣ ਲਈ 20 ਜੁਲਾਈ ਨੂੰ ਕੁੱਲਰੀਆਂ ਵਿਖੇ ਸੂਬਾਈ ਕਿਸਾਨ ਰੈਲੀ ਕੀਤੀ ਜਾਵੇਗੀ। ਇਸ ਮੌਕੇ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ, ਅਮਰਜੀਤ ਸਿੰਘ ਠੁੱਲੀਵਾਲ, ਰਾਮ ਸਿੰਘ ਸ਼ਹਿਣਾ, ਬਾਬੂ ਸਿੰਘ ਖੁੱਡੀ ਕਲਾਂ, ਨਾਨਕ ਸਿੰਘ ਅਮਲਾ ਸਿੰਘ ਵਾਲਾ ਆਗੂਆਂ ਨੇ ਵਿਚਾਰ ਪੇਸ਼ ਕੀਤੇ ਤੇ ਸ਼ਹੀਦ ਕਿਰਨਜੀਤ ਕੌਰ ਯਾਦਗਾਰ ਕਮੇਟੀ ਮਹਿਲਕਲਾਂ ਦੀ ਅਗਵਾਈ ਵਿੱਚ 12 ਅਗਸਤ ਨੂੰ ਮਨਾਏ ਜਾਣ ਵਾਲੇ 26ਵੇਂ ਸ਼ਰਧਾਂਜਲੀ ਸਮਾਗਮ ਵਿੱਚ ਕਾਫ਼ਲੇ ਬੰਨ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।

Advertisement
Tags :
Author Image

Advertisement
Advertisement
×