ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਰਨਾਲਾ ਦੀ ਜਿੱਤ ਨੇ 2027 ’ਚ ਕਾਂਗਰਸ ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹਿਆ: ਢਿੱਲੋਂ

09:58 AM Nov 28, 2024 IST
ਮਹਿਲ ਕਲਾਂ ਵਿੱਚ ਕਾਂਗਰਸੀ ਵਰਕਰਾਂ ਨਾਲ ਵਿਧਾਇਕ ਕਾਲਾ ਢਿੱਲੋਂ।

ਲਖਵੀਰ ਸਿੰਘ ਚੀਮਾ­
ਮਹਿਲ ਕਲਾਂ­, 27 ਨਵੰਬਰ
ਬਰਨਾਲਾ ਵਿਧਾਨ ਜ਼ਿਮਨੀ ਚੋਣ ਜਿੱਤਣ ਉਪਰੰਤ ਪਹਿਲੀ ਵਾਰ ਮਹਿਲ ਕਲਾਂ ਪੁੱਜਣ ’ਤੇ ਕੁਲਦੀਪ ਸਿੰਘ ਕਾਲਾ ਢਿੱਲੋਂ ਦਾ ਕਾਂਗਰਸੀ ਆਗੂਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਹ ਮਹਿਲ ਕਲਾਂ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਆਏ ਸਨ। ਕਾਲਾ ਢਿੱਲੋਂ ਨੇ ਕਿਹਾ ਕਿ ਬਰਨਾਲਾ ਜ਼ਿਮਨੀ ਚੋਣ ਦੀ ਜਿੱਤ ਨਾਲ ਕਾਂਗਰਸੀ ਨੇਤਾਵਾਂ­ ਆਗੂਆਂ ਅਤੇ ਵਰਕਰਾਂ ਦੇ ਹੌਂਸਲੇ ਹੋਰ ਬੁਲੰਦ ਹੋਏ ਹਨ। ਇਸ ਚੋਣ ਨੇ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕੱਲੇ ਹਲਕਾ ਬਰਨਾਲਾ ਹੀ ਨਹੀਂ­ ਬਲਕਿ ਸਮੁੱਚੇ ਜ਼ਿਲ੍ਹੇ ਦੇ ਪਿੰਡਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਮੁੱਦੇ ਵਿਧਾਨ ਸਭਾ ਵਿੱਚ ਉਠਾਏ ਜਾਣਗੇ। ਉਨ੍ਹਾਂ ਜ਼ਿਮਨੀ ਚੋਣ ਵਿੱਚ ਸਾਥ ਦੇਣ ਵਾਲੇ ਸਮੂਹ ਮਹਿਲ ਕਲਾਂ ਦੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਆੜ੍ਹਤੀਆ ਸਰਬਜੀਤ ਸਿੰਘ ਸਰਬੀ,­ ਬਲਵੰਤ ਰਾਏ ਸ਼ਰਮਾ, ਐਡਵੋਕੇਟ ਜਸਬੀਰ ਸਿੰਘ ਖੇੜੀ, ਗਗਨ ਸਰਾਂ ਕੁਰੜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।

Advertisement

Advertisement