ਬੱਲ੍ਹੋ ਕਾਲਜ ਵਿੱਚ ਬਸੰਤ ਪੰਚਮੀ ਮਨਾਈ
08:01 AM Feb 04, 2025 IST
ਰਾਮਪਪੁਰਾ ਫੂਲ:
Advertisement
ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ ਇੰਸਟੀਚਿਊਟਸ ਬੱਲ੍ਹੋ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਡਾ. ਬਲਜੀਤ ਕੌਰ ਸਿੱਧੂ ਨੇ ਬਸੰਤ ਪੰਚਮੀ ਤਿਉਹਾਰ ਬਾਰੇ ਚਾਨਣਾ ਪਾਇਆ। ਇਸ ਮੌਕੇ ਸਮੁੱਚੇ ਕੈਂਪਸ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਗਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਗੀਤ ਸੰਗੀਤ, ਲੈਕਚਰ, ਗਿੱਧਾ, ਭੰਗੜਾ ਆਦਿ ਪੇਸ਼ ਕੀਤਾ ਗਿਆ। ਪਤੰਗਬਾਜ਼ੀ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਚੇਅਰਮੈਨ ਡਾ. ਮੁਕੇਸ਼ ਸਿੰਗਲਾ, ਐੱਮ ਡੀ ਯੁਵਰਾਜ ਗਰਗ ਅਤੇ ਸਕੱਤਰ ਹਿਤੇਸ਼ ਸਿੰਗਲਾ ਨੇ ਬਸੰਤ ਪੰਚਮੀ ਦੀ ਵਧਾਈ ਦਿੱਤੀ। -ਖੇਤਰੀ ਪ੍ਰਤੀਨਿਧ
Advertisement
Advertisement