ਸਕੂਲ ਵਿੱਚ ਬਸੰਤ ਪੰਚਮੀ ਮਨਾਈ
08:58 AM Feb 03, 2025 IST
Advertisement
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 2 ਫਰਵਰੀ
ਬ੍ਰਿਲੀਐਂਟ ਮਾਈਂਡ ਆਰੀਅਨ ਸਕੂਲ ਦੇ ਮੈਦਾਨ ਵਿਚ ਬਸੰਤ ਪੰਚਮੀ ਮਨਾਈ ਗਈ। ਇਸ ਮੌਕੇ ਸਕੂਲ ਨੂੰ ਰੰਗ ਬਿਰੰਗੀਆਂ ਪਤੰਗਾਂ ਨਾਲ ਸਜਾਇਆ ਗਿਆ। ਪ੍ਰੋਗਰਾਮ ਦਾ ਆਰੰਭ ਵਿਦਿਆਰਥੀਆਂ ਨੇ ਸਰਸਵਤੀ ਵੰਦਨਾ ਦਾ ਗਾਇਨ ਕਰਕੇ ਕੀਤਾ। ਪ੍ਰਿੰਸੀਪਲ ਆਸ਼ਿਮਾ ਬੱਤਰਾ ਨੇ ਖੁਦ ਪੀਲੇ ਰੰਗ ਦੇ ਕੱਪੜੇ ਪਾ ਕੇ ਪ੍ਰੋਗਰਾਮ ਵਿਚ ਸ਼ਾਮਲ ਹੋ ਕੇ ਸਭ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਬਸੰਤ ਪੰਚਮੀ ਬਾਰੇ ਜਾਣਕਾਰੀ ਸਾਂਝੀ ਕੀਤੀ। ਸਕੂਲ ਦੀ ਕੋਆਰਡੀਨੇਟਰ ਸੰਗੀਤਾ ਕੰਬੋਜ ਨੇ ਸਭ ਨੂੰ ਬਸੰਤ ਪੰਚਮੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਾਂ ਸਰਸਵਤੀ ਬਾਰੇ ਜਾਣਕਾਰੀ ਦਿੱਤੀ। ਛੋਟੇ-ਛੋਟੇ ਬੱਚੇ ਬਸੰਤੀ ਰੰਗ ਦੇ ਪਹਿਰਾਵੇ ਵਿਚ ਬੜੇ ਹੀ ਸੁੰਦਰ ਲੱਗ ਰਹੇ ਸਨ। ਸਕੂਲ ਦੇ ਮੈਦਾਨ ਵਿਚ ਬੜਾ ਹੀ ਮਨਮੋਹਕ ਮਾਹੌਲ ਸੀ। ਇਸ ਮੌਕੇ ਬੱਚਿਆਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕੀਤੀਆਂ ਗਈ।
Advertisement
Advertisement
Advertisement