ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਸੰਤਪੁਰਾ ਵਾਸੀਆਂ ਨੇ ਭਾਜਪਾ ਆਗੂਆਂ ਨੂੰ ਘੇਰਿਆ

07:31 AM Apr 17, 2024 IST
ਹੱਥ ਜੋੜ ਕੇ ਖਹਿੜਾ ਛੁਡਵਾਉਂਦੇ ਹੋਏ ਜਗਦੀਸ਼ ਕੁਮਾਰ ਜੱਗਾ। -ਫੋਟੋ: ਮਿੱਠਾ

ਪੱਤਰ ਪ੍ਰੇਰਕ
ਰਾਜਪੁਰਾ, 16 ਅਪਰੈਲ
ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਿੰਡ ਬਸੰਤਪੁਰਾ ਗਏ ਵਿਧਾਨ ਸਭਾ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ ਅਤੇ ਹੋਰ ਸਾਥੀਆਂ ਨੂੰ ਪਿੰਡ ਵਾਸੀਆਂ ਨੇ ਘੇਰ ਲਿਆ ਅਤੇ ਪ੍ਰਚਾਰ ਨਾ ਕਰਨ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਜੱਗਾ ਨੂੰ ਕਈ ਸਵਾਲ ਪੁੱਛੇ ਜਿਸ ਦਾ ਉਹ ਤਸੱਲੀਬਖ਼ਸ਼ ਜਵਾਬ ਨਾ ਦੇ ਸਕੇ। ਜੱਗਾ ਨੇ ਪ੍ਰਚਾਰ ਕਰਨ ਦੀ ਬੜੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਨੇ ਪ੍ਰਚਾਰ ਨਾ ਕਰਨ ਦਿੱਤਾ ਅਤੇ ਕਿਹਾ ਕਿ ਪਹਿਲਾਂ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਜਾਣ। ਕੋਈ ਪੇਸ਼ ਨਾ ਚਲਦੀ ਦੇਖ ਕੇ ਜੱਗਾ ਨੇ ਹੱਥ ਜੋੜ ਕੇ ਆਪਣਾ ਖਹਿੜਾ ਛੁਡਵਾਇਆ ਅਤੇ ਟੀਮ ਸਮੇਤ ਉੱਥੋਂ ਚਲੇ ਗਏ।

Advertisement

Advertisement
Advertisement