ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੇਸਬਾਲ: ਲੁਧਿਆਣਾ ਦੀ ਟੀਮ ਨੇ ਮਾਨਸਾ ਨੂੰ 7-0 ਨਾਲ ਹਰਾਇਆ

07:32 AM Sep 12, 2024 IST
ਬੇਸਬਾਲ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਹੋਏ ਇੱਕ ਮੁਕਾਬਲੇ ਮੌਕੇ ਖਿਡਾਰੀ। - ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 11 ਸਤੰਬਰ
12ਵੀਂ ਜੂਨੀਅਰ ਪੰਜਾਬ ਸਟੇਟ ਬੇਸਬਾਲ ਚੈਂਪੀਅਨਸ਼ਿਪ ਤਹਿਤ ਲੜਕੀਆਂ ਦੀਆਂ ਟੀਮਾਂ ਦੇ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਗਏ ਹਨ। ਪਹਿਲੇ ਦਿਨ ਲੁਧਿਆਣਾ ਦੀ ਟੀਮ ਨੇ ਮਾਨਸਾ ਨੂੰ 7-0 ਨਾਲ ਹਰਾ ਕੇ ਸੈਮੀ-ਫਾਈਨਲ ਵਿੱਚ ਥਾਂ ਬਣਾ ਲਈ ਹੈ। ਅੱਜ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਗਿੱਲ ਵਿੱਚ ਖੇਡੇ ਗਏ ਪਹਿਲੇ ਮੁਕਾਬਲੇ ਫਿਰੋਜ਼ਪੁਰ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ 7-6 ਅੰਕਾਂ, ਦੂਜੇ ਮੈਚ ਵਿੱਚ ਕਪੂਰਥਲਾ ਨੇ ਅੰਮ੍ਰਿਤਸਰ ਨੂੰ 10-9 ਅੰਕਾਂ, ਤੀਜੇ ਮੈਚ ਵਿੱਚ ਮਾਨਸਾ ਨੇ ਫਾਜ਼ਿਲਕਾ ਨੂੰ 3-2, ਚੌਥੇ ਮੈਚ ਵਿੱਚ ਮੋਗਾ ਨੇ ਜਲੰਧਰ ਨੂੰ 11-1, ਪੰਜਵੇਂ ਮੈਚ ਵਿੱਚ ਲੁਧਿਆਣਾ ਨੇ ਮਾਨਸਾ ਨੂੰ 7-0, ਛੇਵੇਂ ਮੈਚ ਵਿੱਚ ਫਿਰੋਜ਼ਪੁਰ ਨੇ ਮਾਲੇਰਕੋਟਲਾ ਨੂੰ 7-1, ਸੱਤਵੇਂ ਮੈਚ ਵਿੱਚ ਸੰਗਰੂਰ ਨੇ ਮੋਗਾ ਨੂੰ 7-4, ਅੱਠਵੇਂ ਮੈਚ ਵਿੱਚ ਪਟਿਆਲਾ ਨੇ ਕਪੂਰਥਲਾ ਨੂੰ 7-0 ਨਾਲ ਹਰਾਇਆ। ਹੁਣ 12 ਸਤੰਬਰ ਨੂੰ ਪਹਿਲਾ ਸੈਮੀ-ਫਾਈਨਲ ਮੁਕਾਬਲਾ ਲੁਧਿਆਣਾ ਅਤੇ ਪਟਿਆਲਾ ਦੀਆਂ ਟੀਮਾਂ ਵਿਚਾਲੇ ਜਦਕਿ ਦੂਜਾ ਸੈਮੀ-ਫਾਈਨਲ ਮੁਕਾਬਲਾ ਸੰਗਰੂਰ ਤੇ ਫਿਰੋਜ਼ਪੁਰ ਦੀਆਂ ਟੀਮਾਂ ’ਚ ਖੇਡਿਆ ਜਾਵੇਗਾ। ਚੈਂਪੀਅਨਸ਼ਿਪ ਦੇ ਉਦਘਾਟਨ ਮੌਕੇ ਐੱਸਐੱਸਪੀ ਬਹਾਦਰਗੜ੍ਹ ਸੁਨੀਤਾ ਰਾਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਬੇਸਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਇੰਜ. ਹਰਬੀਰ ਸਿੰਘ ਗਿੱਲ, ਪ੍ਰਧਾਨ ਸੁਖਦੇਵ ਸਿੰਘ ਅਤੇ ਮੈਂਬਰ ਜਤਿੰਦਰ ਕੁਮਾਰ ਠਾਕੁਰ ਤੇ ਮਲਵਿੰਦਰ ਆਦਿ ਹਾਜ਼ਰ ਸਨ।

Advertisement

Advertisement