For the best experience, open
https://m.punjabitribuneonline.com
on your mobile browser.
Advertisement

ਬੇਸਬਾਲ: ਸੂਬਾਈ ਮੁਕਬਾਲਿਆਂ ਲਈ ਟਰਾਇਲ ਭਲਕੇ

08:26 AM Nov 13, 2024 IST
ਬੇਸਬਾਲ  ਸੂਬਾਈ ਮੁਕਬਾਲਿਆਂ ਲਈ ਟਰਾਇਲ ਭਲਕੇ
Advertisement

ਪੱਤਰ ਪ੍ਰੇਰਕ
ਸਮਰਾਲਾ, 12 ਨਵੰਬਰ
19ਵੀਂ ਸੀਨੀਅਰ ਪੰਜਾਬ ਸਟੇਟ ਬੇਸਬਾਲ ਚੈਪੀਅਨਸ਼ਿਪ ਲੜਕੇ ਅਤੇ ਲੜਕੀਆਂ, ਜੋ 15 ਨਵੰਬਰ ਤੋਂ 17 ਨਵੰਬਰ 2024 ਨੂੰ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਿੱਲ ਜ਼ਿਲ੍ਹਾ ਲੁਧਿਆਣਾ ਵਿੱਚ ਵਿਚ ਹੋ ਰਹੀ ਹੈ। ਇਸ ਚੈਪੀਅਨਸ਼ਿਪ ਵਿੱਚ ਫਤਿਹਗੜ੍ਹ ਜ਼ਿਲ੍ਹੇ ਵੱਲੋਂ ਹਿੱਸਾ ਲੈਣ ਵਾਲੀਆਂ ਸੀਨੀਅਰ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 14 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਮਾਤਾ ਗੁਰਦੇਵ ਕੌਰ ਮੈਮੋਰੀਅਲ ਸ਼ਾਹੀ ਸਪੋਰਟਸ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਝਕੜੌਦੀ ਭਾਗਵਾਨਪੁਰਾ ਰੋਡ ਨੇੜੇ ਰੇਲਵੇ ਸਟੇਸ਼ਨ ਸਮਰਾਲਾ ਵਿੱਚ ਹੋਣਗੇ। ਇਹ ਜਾਣਕਾਰੀ ਦਿੰਦਿਆਂ ਫਤਿਹਗੜ੍ਹ ਜ਼ਿਲ੍ਹੇ ਦੇ ਜਨਰਲ ਸਕੱਤਰਗੁਰਵੀਰ ਸਿੰਘ ਸ਼ਾਹੀ ਨੇ ਦੱਸਿਆ ਕਿ ਫਤਿਹਗੜ੍ਹ ਜ਼ਿਲ੍ਹਾ ਬੇਸਬਾਲ ਐਸੋਸੀਏਸ਼ਨ ਦੀ ਇਕ ਮੀਟਿੰਗ ਹਰਕਮਲ ਸਿੰਘ ਕੰਗ ਅਤੇ ਗੁਰਵਿੰਦਰ ਸਿੰਘ ਗਰੇਵਾਲ ( ਸੀਨੀਅਰ ਪੱਤਰਕਾਰ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਫ਼ੈਸਲਾ ਕੀਤਾ ਗਿਆ ਕਿ ਬੇਸਬਾਲ ਸੀਨੀਅਰ ਸਟੇਟ ਲਈ ਟਰਾਇਲ ਕਰਵਾ ਲਏ ਜਾਣ ਅਤੇ ਬੇਸਬਾਲ ਦੇ ਸਬ ਜੂਨੀਅਰ, ਜੂਨੀਅਰ ਅਤੇ ਸੀਨੀਅਰ ਜ਼ਿਲ੍ਹਾ ਪੱਧਰ ਦੇ ਮੁਕਾਬਲੇ 29-30 ਨਵੰਬਰ ਅਤੇ 01 ਦਸੰਬਰ 2024 ਨੂੰ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਅਤੇ ਪਿੰਡਾਂ, ਸ਼ਹਿਰਾਂ ਦੇ ਨੋਜਵਾਨਾਂ ਨੂੰ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਸੀਨੀਅਰ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੂੰ ਸਾਮਾਨ ਸ਼ਾਹੀ ਸਪੋਰਟਸ ਕਾਲਜ ਸਮਰਾਲਾ ਵੱਲੋਂ ਦਿੱਤੇ ਜਾਣਗੇ।

Advertisement

Advertisement
Advertisement
Author Image

sukhwinder singh

View all posts

Advertisement