For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ ਦੇ ਪ੍ਰਚਾਰ ’ਚੋਂ ਪੰਜਾਬ ਦੇ ਬੁਨਿਆਦੀ ਮੁੱਦੇ ਗਾਇਬ

08:52 AM Apr 30, 2024 IST
ਲੋਕ ਸਭਾ ਚੋਣਾਂ ਦੇ ਪ੍ਰਚਾਰ ’ਚੋਂ ਪੰਜਾਬ ਦੇ ਬੁਨਿਆਦੀ ਮੁੱਦੇ ਗਾਇਬ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 29 ਅਪਰੈਲ
ਪੰਜਾਬ ਵਿੱਚ ਲੋਕ ਸਭਾ ਚੋਣਾਂ ਨੇੜੇ ਆਉਣ ਦੇ ਨਾਲ-ਨਾਲ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਸੂਬੇ ਵਿੱਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਵਿਰੋਧੀ ਧਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵੱਲੋਂ ਇਕ ਦੂਜੇ ’ਤੇ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ, ਪਰ ਸੂਬੇ ਦੇ ਅਸਲ ਮੁੱਦਿਆਂ ਬਾਰੇ ਕੋਈ ਗੱਲ ਨਹੀਂ ਕਰ ਰਿਹਾ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜ਼ਮੀਨੀ ਪਾਣੀ ਘਟਦਾ ਜਾ ਰਿਹਾ ਹੈ, ਜਿਸ ਕਰਕੇ ਲੋਕਾਂ ਨੂੰ ਭਵਿੱਖ ਵਿੱਚ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇੱਥੋਂ ਦੀ ਉਪਜਾਊ ਜ਼ਮੀਨ ਬੰਜਰ ਹੁੰਦੀ ਜਾ ਰਹੀ ਹੈ। ਕਿਸਾਨ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਕਿਸਾਨ-ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਰੁਕ ਨਹੀਂ ਰਹੀਆਂ। ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਵੱਡੀ ਗਿਣਤੀ ਨੌਜਵਾਨ ਪਰਵਾਸ ਕਰ ਰਹੇ ਹਨ। ਇਨ੍ਹਾਂ ਬਾਰੇ ਸਾਰੀਆਂ ਰਾਜਸੀ ਪਾਰਟੀਆਂ ਚੁੱਪ ਹਨ। ਕੇਂਦਰ ਸਰਕਾਰ ਦੇ ਕਈ ਫੈਸਲਿਆਂ ਕਾਰਨ ਰਾਜਾਂ ਦੇ ਅਧਿਕਾਰ ਸੰਕਟ ਵਿੱਚ ਪਏ ਹੋਏ ਹਨ। ਕੇਂਦਰ ਸਰਕਾਰ ਵੱਲੋਂ ਸਰਹੱਦੀ ਖੇਤਰ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ 50 ਕਿਲੋਮੀਟਰ ਤੱਕ ਵਧਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨਾਲ ਸਬੰਧਤ ਵਧੇਰੇ ਮੁੱਦੇ ਹਨ, ਜਿਨ੍ਹਾਂ ਬਾਰੇ ਕੋਈ ਵੀ ਰਾਜਸੀ ਪਾਰਟੀ ਗੱਲ ਕਰਨ ਲਈ ਤਿਆਰ ਨਹੀਂ। ਹਾਲਾਂਕਿ ਕੁਝ ਸਿਆਸੀ ਆਗੂਆਂ ਦਾ ਦਾਅਵਾ ਹੈ ਕਿ ਉਹ ਆਪਣੇ ਚੋਣ ਘੋਸ਼ਣਾ ਪੱਤਰ ਵਿੱਚ ਇਨ੍ਹਾਂ ਮੁੱਦਿਆਂ ਨੂੰ ਜ਼ਰੂਰ ਚੁੱਕਣਗੇ, ਪਰ ਚੋਣ ਰੈਲੀਆਂ ਵਿੱਚੋਂ ਇਹ ਸਭ ਗਾਇਬ ਹਨ।

Advertisement

Advertisement
Author Image

Advertisement
Advertisement
×