For the best experience, open
https://m.punjabitribuneonline.com
on your mobile browser.
Advertisement

ਪਿੰਡਾਂ ’ਚ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹੈ: ਬੁੱਧ ਰਾਮ

08:46 AM Sep 10, 2024 IST
ਪਿੰਡਾਂ ’ਚ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹੈ  ਬੁੱਧ ਰਾਮ
ਪਿੰਡ ਦਿਆਲਪੁਰਾ ਵਿੱਚ ਆਂਗਣਵਾੜੀ ਸੈਂਟਰ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਬੁੱਧ ਰਾਮ।
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 9 ਸਤੰਬਰ
ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਮਾਨਸਾ ਦੇ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਪਿ੍ਰੰਸੀਪਲ ਬੁੱਧ ਰਾਮ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਹ ਅੱਜ ਪਿੰਡ ਰੰਘੜਿਆਲ ਵਿੱਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਪਿੰਡ ਰੰਘੜਿਆਲ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਰਵਿਦਾਸ ਧਰਮਸ਼ਾਲਾ ਤਿਆਰ ਕੀਤੀ ਗਈ ਹੈ, ਕਿਉਂਕਿ ਰਵਿਦਾਸ ਭਾਈਚਾਰੇ ਲਈ ਖੁਸ਼ੀ-ਗ਼ਮੀ ਦੇ ਸਾਂਝੇ ਪ੍ਰੋਗਰਾਮਾਂ ਲਈ ਕੋਈ ਢੁੱਕਵੀਂ ਜਗ੍ਹਾ ਨਾ ਹੋਣ ਕਾਰਨ ਉਨ੍ਹਾਂ ਨੂੰ ਵੱਡੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸੇ ਤਰ੍ਹਾਂ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਂਗਣਵਾੜੀ ਸੈਂਟਰ ਲਈ ਹਾਲ ਕਮਰਾ, ਰਸੋਈ ਅਤੇ ਸਟੋਰ ਬਣਾਇਆ ਗਿਆ ਹੈ ਤਾਂ ਜੋ ਆਂਗਣਵਾੜੀ ਆਉਣ ਵਾਲੇ ਛੋਟੇ ਬੱਚਿਆਂ ਨੂੰ ਉੱਥੇ ਹੀ ਖਾਣਾ ਬਣਾ ਕੇ ਦਿੱਤਾ ਜਾ ਸਕੇ। ਇਸ ਉਪਰੰਤ ਵਿਧਾਇਕ ਬੁੱਧ ਰਾਮ ਨੇ ਪਿੰਡ ਦਿਆਲਪੁਰਾ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਂਗਣਵਾੜੀ ਸੈਂਟਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬੱਚਿਆਂ ਨੂੰ ਸਾਫ ਪੀਣ ਵਾਲਾ ਪਾਣੀ ਦੇਣ ਲਈ 1 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਆਰਓ ਸਿਸਟਮ ਦਾ ਉਦਘਾਟਨ ਵੀ ਕੀਤਾ ਗਿਆ।ਪ੍ਰਾਇਮਰੀ ਸਕੂਲ ਦੇ ਵਿਹੜੇ ਵਿੱਚ ਸਕੂਲ ਗੇਟ ਤੋਂ ਲੈਕੇ ਕਮਰਿਆਂ ਤੱਕ 3 ਲੱਖ 50 ਹਜ਼ਾਰ ਦੀ ਲਾਗਤ ਇੰਟਰਲਾਕ ਟਾਈਲਾਂ ਦਾ ਫਰਸ਼ ਲਗਵਾਇਆ ਗਿਆ ਹੈ। ਇਸ ਉਪਰੰਤ ਉਨ੍ਹਾਂ ਪਿੰਡ ਕਾਹਨਗੜ੍ਹ ਵਿੱਚ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਟੱਕ ਲਾ ਕੇ ਕਰਵਾਈ।

Advertisement

Advertisement
Advertisement
Author Image

Advertisement