ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਜੀਟੀ ਵੱਲੋਂ ਬਟਾਲਾ ਨਿਗਮ ਦੀ ਝਾੜ-ਝੰਬ

09:32 AM Jun 15, 2024 IST
ਬਟਾਲਾ ’ਚ ਸੜਕ ਕਿਨਾਰੇ ਲੱਗੇ ਕੂੜੇ ਦੇ ਢੇਰ।

ਦਲਬੀਰ ਸੱਖੋਵਾਲੀਆ
ਬਟਾਲਾ, 14 ਜੂਨ
ਐੱਨਜੀਟੀ ਦੇ ਚੇਅਰਮੈਨ ਦੀ ਅਗਵਾਈ ਵਾਲੇ ਟ੍ਰਿਬਿਊਨਲ ਦੇ ਪ੍ਰਮੁਖ ਬੈਂਚ ਨੇ ਬਟਾਲਾ ਨਗਰ ਨਿਗਮ ਦੀ ਸਫ਼ਾਈ ਪ੍ਰਬੰਧਨ ਨੂੰ ਲੈ ਕੇ ਖਿਚਾਈ ਕੀਤੀ ਹੈ। ਦਰਅਸਲ ਸਨਅਤੀ ਨਗਰ ਬਟਾਲਾ ’ਚ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਨਾਲ ਨਜਿੱਠਣ ਲਈ ਪਬਲਿਕ ਐਕਸ਼ਨ ਕਮੇਟੀ ਮੱਤੇਵਾੜਾ ਸਣੇ ਬਟਾਲਾ ਦੇ ਵਾਤਾਵਰਨ ਪ੍ਰੇਮੀਆਂ ਨੇ ਐੱਨਜੀਟੀ( ਨੈਸ਼ਨਲ ਗ੍ਰੀਨ ਟ੍ਰਿਬਿਊਨਲ) ਵਿੱਚ ਕੇਸ ਦਾਇਰ ਕੀਤਾ ਸੀ, ਜਿਸ ਦੀ ਸੁਣਵਾਈ ਹੁਣ ਐੱਨਜੀਟੀ ਦੇ ਚੇਅਰਮੈਨ ਦੀ ਅਗਵਾਈ ਵਾਲੇ ਟਿ੍ਰਬਿਊਨਲ ਦੇ ਪ੍ਰਮੁੱਖ ਬੈਂਚ ਵੱਲੋਂ ਕੀਤੀ ਜਾ ਰਹੀ ਹੈ। ਕੇਸ ਦੀ ਪਹਿਲੀ ਸੁਣਵਾਈ 30 ਮਈ ਨੂੰ ਹੋਈ ਸੀ ਅਤੇ ਇਸ ਵਿੱਚ ਟ੍ਰਿਬਿਊਨਲ ਦੇ ਹੁਕਮ ਹਾਲ ਹੀ ਵਿੱਚ ਐੱਨਜੀਟੀ ਪੋਰਟਲ ’ਤੇ ਅਪਲੋਡ ਕੀਤੇ ਗਏ ਹਨ। ਇਸ ਕੇਸ ਵਿੱਚ ਜੱਜ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਨਗਰ ਨਿਗਮ ਬਟਾਲਾ ਦੇ ਕੰਮਕਾਜ ਦੀ ਸਖ਼ਤ ਆਲੋਚਨਾ ਕੀਤੀ ਗਈ ਹੈ। ਪਿਛਲੇ ਮਹੀਨੇ ਪੰਜਾਬ ਸਰਕਾਰ, ਨਗਰ ਨਿਗਮ ਬਟਾਲਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਨੋਟਿਸ ਜਾਰੀ ਕੀਤੇ ਗਏ ਸਨ, ਜਿਸ ਵਿੱਚ ਨਿਗਮ ਬਟਾਲਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਆਪਣੇ ਲਿਖਤੀ ਜਵਾਬ ਦਾਖਲ ਕੀਤੇ ਸਨ। ਇਸ ’ਚ ਪੀਪੀਸੀਬੀ ਨੇ ਨਿਗਮ ਬਟਾਲਾ ਦੇ ਮਾੜੇ ਕੂੜਾ ਪ੍ਰਬੰਧਨ ਦੇ ਸਬੰਧ ਵਿੱਚ ਕੰਮਕਾਜ ’ਚ ਕਮੀਆਂ ਨੂੰ ਉਜਾਗਰ ਕੀਤਾ ਸੀ। ਪੀਪੀਸੀਬੀ ਨੇ ਬੈਂਚ ਨੂੰ ਸੂਚਿਤ ਕੀਤਾ ਕਿ ਉਸ ਨੇ ਐੱਨਜੀਟੀ ਦੇ ਪਿਛਲੇ ਹੁਕਮਾਂ ਅਨੁਸਾਰ ਭਾਰੀ ਵਾਤਾਵਰਨ ਮੁਆਵਜ਼ਾ ਵੀ ਲਗਾਇਆ ਹੈ ਅਤੇ ਇਸ ਦੀ 13 ਲੱਖ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ, ਜਦੋਂਕਿ 41 ਲੱਖ ਨਿਗਮ ਵੱਲ ਬਕਾਇਆ ਪਏ ਹਨ। ਨਗਰ ਨਿਗਮ ਕਮਿਸ਼ਨਰ ਸ਼ਾਇਰੀ ਮਲਹੋਤਰਾ ਖੁਦ ਸੁਣਵਾਈ ਵਿੱਚ ਹਾਜ਼ਰ ਹੋਏ। ਗ੍ਰੀਨ ਟ੍ਰਿਬਿਊਨਲ ਇਹੋ ਜਿਹੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਦਿਖਾਈ ਦਿੱਤੀ ਅਤੇ ਉਨ੍ਹਾਂ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਕਮਿਸ਼ਨਰ ਨਗਰ ਨਿਗਮ ਬਟਾਲਾ ਠੋਸ ਰਹਿੰਦ-ਖੂੰਹਦ ਨੂੰ ਸਾਫ਼ ਕਰਨ ਦੇ ਸਬੰਧ ਵਿੱਚ ਟ੍ਰਿਬਿਊਨਲ ਦੇ ਇਸੇ ਸਾਲ ਤਿੰਨ ਅਪਰੈਲ ਦੇ ਹੁਕਮ ਵਿੱਚ ਦਰਸਾਏ ਗਏ ਹਰੇਕ ਸਥਾਨ ਦੀ ਸਥਿਤੀ ਦਾ ਖੁਲਾਸਾ ਕਰਨ ਲਈ ਇੱਕ ਹੋਰ ਹਲਫ਼ਨਾਮਾ ਦਾਇਰ ਕਰਨ, ਜਿਸ ਵਿੱਚ ਸਾਫ਼ ਸ਼ਬਦਾਂ ਵਿੱਚ ਅਜੋਕੀ ਸਥਿਤੀ ਬਾਰੇ ਦੱਸਿਆ ਜਾਵੇ।

Advertisement

Advertisement
Advertisement