ਬਟਾਲਾ: ਪਿੰਡ ਸਦਾਰੰਗ ਵਿਚਲੇ ਗੁਰਦੁਆਰੇ ਅੰਦਰ ਬੇਅਦਬੀ
12:33 PM Nov 20, 2023 IST
ਹਰਜੀਤ ਸਿੰਘ ਪਰਮਾਰ
ਬਟਾਲਾ, 20 ਨਵੰਬਰ
ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਵਿੱਚ ਅੱਜ ਸਵੇਰੇ ਕਰੀਬ ਸਾਢੇ 8 ਵਜੇ 12-13 ਸਾਲਾ ਬੱਚੇ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ 'ਤੇ ਮਾਹੌਲ ਤਣਾਅ ਪੂਰਨ ਹੋ ਗਿਆ। ਬੇਅਦਬੀ ਕਰਨ ਦੀ ਘਟਨਾ ਗੁਰਦੁਆਰੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ 'ਚ ਰਿਕਾਰਡ ਹੋ ਗਈ। ਬੱਚੇ ਨੇ ਪਹਿਲਾਂ ਪ੍ਰਸ਼ਾਦ ਵਿੱਚ ਥੁੱਕਿਆ ਤੇ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਅੰਗ ਪਾੜ ਕੇ ਤੇਜ਼ੀ ਨਾਲ ਗੁਰਦੁਆਰੇ ਸਾਹਿਬ ’ਚੋਂ ਭੱਜ ਗਿਆ। ਘਟਨਾ ਦਾ ਪਤਾ ਗੁਰਦੁਆਰੇ ਦੇ ਗ੍ਰੰਥੀ ਨੂੰ ਉਦੋਂ ਲੱਗਾ, ਜਦੋਂ ਉਨ੍ਹਾਂ ਰੁਮਾਲੇ ਨਾਲ ਛੇੜਛਾੜ ਹੋੋਈ ਦੇਖੀ।
Advertisement
Advertisement