For the best experience, open
https://m.punjabitribuneonline.com
on your mobile browser.
Advertisement

ਵਿਕਾਸ ਪੱਖੋਂ ਬਟਾਲਾ ਦਾ ਨਕਸ਼ਾ ਬਦਲਿਆ ਜਾਵੇਗਾ: ਸ਼ੈਰੀ ਕਲਸੀ

07:40 AM Jun 21, 2024 IST
ਵਿਕਾਸ ਪੱਖੋਂ ਬਟਾਲਾ ਦਾ ਨਕਸ਼ਾ ਬਦਲਿਆ ਜਾਵੇਗਾ  ਸ਼ੈਰੀ ਕਲਸੀ
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸੜਕ ਚੌੜੀ ਕਰਨ ਦਾ ਨੀਂਹ ਪੱਥਰ ਰੱਖਦੇ ਹੋਏ।
Advertisement

ਦਲਬੀਰ ਸੱਖੋਵਾਲੀਆ
ਬਟਾਲਾ, 20 ਜੂਨ
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਫਤਿਹਗੜ੍ਹ ਚੂੜੀਆਂ ਚੌਕ ਤੋਂ ਅੰਮ੍ਰਿਤਸਰ ਚੌਕ ਬਟਾਲਾ ਤੱਕ ਬਾਈਪਾਸ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਕਰਵਾਉਣ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਗੁਣਵੱਤਾ ਭਰਪੂਰ ਕੀਤੇ ਜਾਣ ਅਤੇ ਰੋਜ਼ਾਨਾ ਕੀਤੇ ਕੰਮ ਦੀ ਅਪਡੇਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ-ਮੱਠ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜਲੰਧਰ ਰੋਡ ਬਾਈਪਾਸ ਤੋਂ ਹੰਸਲੀ ਪੁਲ ਤੱਕ, ਉਸਮਾਨਪੁਰ ਸਿਟੀ (ਬਟਾਲਾ ਬਾਈਪਾਸ) ਤੋਂ ਅੰਮ੍ਰਿਤਸਰ ਬਾਈਪਾਸ ਰੋਡ ਤੱਕ, ਗਾਂਧੀ ਚੌਂਕ ਤੋਂ ਡੇਰਾ ਬਾਬਾ ਨਾਨਕ ਬਾਈਪਾਸ ਤੱਕ ਸੜਕ ਦੀ ਚੌੜਾਈ ਦਾ ਕੰਮ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਇੱਕ ਛੱਤ ਹੇਠ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਤਹਿਸੀਲ ਕੰਪਲੈਕਸ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਮੌਕੇ ਐਕਸੀਅਨ ਹਰਜੋਤ ਸਿੰਘ, ਚੇਅਰਮੈਨ ਸੁਖਜਿੰਦਰ ਸਿੰਘ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਐੱਸਡੀਓ ਨਿਰਮਲ ਸਿੰਘ ਸਮੇਤ ਲੋਕ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×