ਬਟਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਮਹਿਤਾ ਨੇ ਅਹੁਦਾ ਸੰਭਾਲਿਆ
ਦਲਬੀਰ ਸੱਖੋਵਾਲੀਆ
ਬਟਾਲਾ, 29 ਮਾਰਚ
ਆਮ ਆਦਮੀ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਅੱਜ ਮਾਰਕੀਟ ਕਮੇਟੀ ਬਟਾਲਾ ਦੇ ਨਵ-ਨਿਯੁਕਤ ਚੇਅਰਮੈਨ ਮਾਨਿਕ ਮਹਿਤਾ ਨੇ ਅਹੁਦਾ ਸੰਭਾਲਿਆ। ਜਾਣਕਾਰੀ ਅਨੁਸਾਰ ਇਸ ਸਬੰਧੀ ਤਾਜਪੋਸ਼ੀ ਸਮਾਗਮ ਨੇ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਪਾਰਟੀ ਦੇ ਆਗੂ ਤੇ ਵਾਲੰਟੀਅਰ ਵੱਡੀ ਗਿਣਤੀ ਵਿੱਚ ਪਹੁੰਚੇ। ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ ਗਈ। ਵਿਧਾਇਕ ਸ਼ੈਰੀ ਕਲਸੀ ਨੇ ਨਵ-ਨਿਯੁਕਤ ਚੇਅਰਮੈਨ ਮਾਨਿਕ ਮਹਿਤਾ ਨੂੰ ਪਾਰਟੀ ਵਿੱਚ ਇਮਾਨਦਾਰ, ਮਿਹਨਤ ਅਤੇ ਵਫਾਦਾਰ ਵਾਲੰਟੀਅਰ ਵੱਜੋਂ ਵਡਿਆਇਆ। ਉਨ੍ਹਾਂ ਹਲਕਾ ਬਟਾਲਾ ’ਚ ਕਰਵਾਏ ਵਿਕਾਸ ਕਾਰਜਾਂ ਨੂੰ ਗਿਣਾਇਆ ਅਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਮੁਹਿੰਮ ’ਚ ਬਟਾਲਾ ਖੇਤਰ ਦੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਮਾਨਿਕ ਮਹਿਤਾ ਨੇ ਹਾਜ਼ਰੀਨਾਂ ਨੂੰ ਭਰੋਸਾ ਦਿੱਤਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਸੀਨੀਅਰ ਆਗੂ ਚੇਅਰਮੈਨ ਸੁਖਜਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਅੰਮ੍ਰਿਤ ਕਲਸੀ, ਸਰਪੰਚ ਤਰੁਣ ਕਲਸੀ, ਸੁਭਾਸ਼ ਮਹਿਤਾ, ਸੁਨੀਤਾ ਰਾਣੀ, ਬਲਬੀਰ ਸਿੰਘ ਬਿੱਟੂ, ਰਵਨੀਸ਼ ਮਹਿਤਾ, ਵਿਜੇ ਮਹਿਤਾ, ਦਿਨੇਸ਼ ਮਹਿਤਾ, ਪ੍ਰਵੀਨ ਮਹਿਤਾ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਮੈਨੇਜਰ ਅਤਰ ਸਿੰਘ, ਡਾ ਕੇ. ਜੇ ਸਿੰਘ, ਯੂਥ ਆਗੂ ਮਨਦੀਪ ਸਿੰਘ ਗਿੱਲ ਸਮੇਤ ਹੋਰ ਹਾਜ਼ਰ ਸਨ।