ਬਠਿੰਡਾ: ਅੰਮ੍ਰਿਤਾ ਵੜਿੰਗ ਨੇ ਮੀਂਹ ਤੇ ਗੜਿਆਂ ਕਾਰਨ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ
ਮਨੋਜ ਸ਼ਰਮਾ
ਬਠਿੰਡਾ, 6 ਮਾਰਚ
ਅੱਜ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤ ਕੌਰ ਵੜਿੰਗ ਨੇ ਇਸ ਜ਼ਿਲ੍ਹੇ ਵਿਚ ਬੇਮੌਸਮੀ ਬਾਰਸ਼, ਝੱਖੜ ਅਤੇ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਬਠਿੰਡਾ ਦਿਹਾਤੀ ਅਤੇ ਭੁੱਚੋ ਹਲਕੇ ਦੇ ਪਿੰਡ ਬੱਲੂਆਣਾ, ਬੁਰਜ ਮਹਿਮਾ, ਚੁੱਘੇ ਕਲਾਂ, ਵਿਰਕ ਕਲਾਂ, ਵਿਰਕ ਖੁਰਦ, ਕਰਮਗ੍ਹੜ ਛੱਤਰਾਂ, ਮਹਿਮਾ ਸਰਕਾਰੀ, ਮਹਿਮਾ ਭਗਵਾਨਾ,ਆਕਲੀਆਂ ਕਲਾਂ ਵਿਖੇ ਖਰਾਬ ਹੋਈਆਂ ਫਸਲਾਂ ਤੇ ਸਬਜ਼ੀਆਂ ਦਾ ਜਾਇਜ਼ਾ ਲੈਂਦਿਆਂ ਪੀੜਤ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਬਠਿੰਡਾ ਜ਼ਿਲ੍ਹੇ ਅੰਦਰ ਗੜੇਮਾਰੀ ਨੇ ਕਿਸਾਨਾਂ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਪੀੜਤ ਕਿਸਾਨ ਦੀ ਨੁਕਸਾਨੀ ਫਸਲਾਂ ਦੀ ਗਿਰਦਵਾਰੀ ਕਰਵਾ ਕੇ ਉਨ੍ਹਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਨੁਕਸਾਨੀ ਫਸਲ ਦੇ ਮੁਆਵਜ਼ੇ ਦੀ ਮੰਗ ਲਈ ਅਵਾਜ਼ ਚੁੱਕਣਗੇ। ਇਸ ਮੌਕੇ ਰਾਜਾ ਵੜਿੰਗ ਦੇ ਪੀਏ ਜਸਪ੍ਰੀਤ ਸਿੰਘ, ਪੀਏ ਗੁਰਪ੍ਰੀਤ ਸਿੰਘ, ਰੁਪਿੰਦਰ ਪਾਲ ਕੋਟਭਾਈ, ਗੋਨਿਆਣਾ ਬਲਾਕ ਦੇ ਚੇਅਰਮੈਨ ਲੱਖਵਿੰਦਰ ਸਿੰਘ ਲੱਖਾ, ਬਲਾਕ ਪ੍ਰਧਾਨ ਮਨਜੀਤ ਸਿੰਘ, ਅਮਨਦੀਪ ਸ਼ਰਮਾ ਮੌਜੂਦ ਸਨ।