Bathinda bus accident: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮ੍ਰਿਤਕਾਂ ਦੇ ਵਾਰਿਸਾਂ ਲਈ ਤਿੰਨ ਲੱਖ ਰੁਪਏ ਐਕਸਗ੍ਰੇਸ਼ੀਆ ਦਾ ਐਲਾਨ
10:08 PM Dec 28, 2024 IST
ਚੰਡੀਗੜ੍ਹ, 28 ਦਸੰਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਬਠਿੰਡਾ ਬੱਸ ਹਾਦਸੇ ’ਚ ਮਾਰੇ ਗਏ ਅੱਠ ਵਿਅਕਤੀਆਂ ਦੇ ਵਾਰਿਸਾਂ ਲਈ ਤਿੰਨ ਲੱਖ ਰੁਪਏ ਐਕਸਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਇੱਕ ਅਧਿਕਾਰਤ ਬਿਆਨ ਅਨੁਸਾਰ ਮਾਨ ਨੇ ਇਸ ਹਾਦਸੇ ਵਿੱਚ ਯਾਤਰੀਆਂ ਦੀ ਮੌਤ ਅਤੇ 20 ਤੋਂ ਵੱਧ ਲੋਕਾਂ ਦੇ ਜ਼ਖ਼ਮੀ ਹੋਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।
Advertisement
ਬਠਿੰਡਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਇੱਕ ਬੱਸ ਪੁਲ ਦੀ ਰੇਲਿੰਗ ਨਾਲ ਟਕਰਾਉਣ ਤੋਂ ਬਾਅਦ ਨਾਲੇ ਵਿੱਚ ਡਿੱਗਣ ਕਾਰਨ ਅੱਠ ਜਣਿਆਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਜ਼ਖ਼ਮੀ ਹੋ ਗਏ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਰੇ ਗਏ ਲੋਕਾਂ ਦੇ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਐਕਸਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। -ਪੀਟੀਆਈ
Advertisement
Advertisement