For the best experience, open
https://m.punjabitribuneonline.com
on your mobile browser.
Advertisement

ਬਠਿੰਡਾ ਦੇ ਕਾਰੋਬਾਰੀ ਦੇ ਹੱਤਿਆਰਿਆਂ ਦਾ ਪੁਲੀਸ ਨਾਲ ਮੁਕਾਬਲਾ

04:01 PM Nov 01, 2023 IST
ਬਠਿੰਡਾ ਦੇ ਕਾਰੋਬਾਰੀ ਦੇ ਹੱਤਿਆਰਿਆਂ ਦਾ ਪੁਲੀਸ ਨਾਲ ਮੁਕਾਬਲਾ
Advertisement

ਸ਼ਗਨ ਕਟਾਰੀਆ
ਬਠਿੰਡਾ, 1 ਨਵੰਬਰ
ਬਠਿੰਡਾ ’ਚ ਬੀਤੇ ਦਿਨੀਂ ਇਕ ਕਾਰੋਬਾਰੀ ਦੇ ਹੋਏ ਕਤਲ ਦੇ ਮਾਮਲੇ ’ਚ ਮੁਲਜ਼ਮਾਂ ਨੂੰ ਪੁਲੀਸ ਨੇ ਜ਼ੀਰਕਪੁਰ ਤੋਂ ਗਿ੍ਫ਼ਤਾਰ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜ਼ੀਰਕਪੁਰ ’ਚ ਪੁਲੀਸ ਨਾਲ ਹੋਈ ਮੁਠਭੇੜ ’ਚ ਤਿੰਨ ਨੌਜਵਾਨਾਂ ਨੂੰ ਪੁਲੀਸ ਵੱਲੋਂ ਗਿ੍ਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੇ ਨੌਜਵਾਨ ਮਾਨਸਾ ਜ਼ਿਲ੍ਹੇ ਦੇ ਕਸਬੇ ਭੀਖੀ ਨਾਲ ਸਬੰਧਤ ਹਨ। ਇਸ ਮੁਕਾਬਲੇ ’ਚ ਇਕ ਡੀਐਸਪੀ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਜ਼ਿਕਰਯੋਗ ਹੈ ਕਿ 28 ਅਕਤੂਬਰ ਨੂੰ ਬਠਿੰਡਾ ’ਚ ਮਾਲ ਰੋਡ ਦੁਕਾਨਦਾਰ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੀ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗੈਂਗਸਟਰ ਅਰਸ਼ ਡੱਲਾ ਨੇ ਇਸ ਵਾਰਦਾਤ ਦੀ ਜ਼ਿੰਮੇਵਾਰੀ ਲਈ ਸੀ।

Advertisement

Advertisement
Author Image

amartribune@gmail.com

View all posts

Advertisement
Advertisement
×