For the best experience, open
https://m.punjabitribuneonline.com
on your mobile browser.
Advertisement

ਕਿਸਾਨ, ਮਜ਼ਦੂਰ ਜਥੇਬੰਦੀਆਂ ਤੇ ਟਰੇਡ ਯੂਨੀਅਨਾਂ ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ

01:45 PM Feb 16, 2024 IST
ਕਿਸਾਨ  ਮਜ਼ਦੂਰ ਜਥੇਬੰਦੀਆਂ ਤੇ ਟਰੇਡ ਯੂਨੀਅਨਾਂ ਵੱਲੋਂ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 16 ਫਰਵਰੀ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਕਿਸਾਨ, ਮਜ਼ਦੂਰ ਜਥੇਬੰਦੀਆਂ, ਟਰੇਡ ਯੂਨੀਅਨਾਂ ਅਤੇ ਦੁਕਾਨਦਾਰਾਂ ਵੱਲੋਂ ਬਜ਼ਾਰ ਮੁਕੰਮਲ ਬੰਦ ਕਰਕੇ ਇੱਥੇ ਪੁਰਾਣੇ ਬੱਸ ਅੱਡੇ ਨੇੜੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ ਲਗਾਇਆ ਗਿਆ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਕੁਲਵਿੰਦਰ ਸਿੰਘ ਮਾਝਾ, ਭਾਕਿਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ, ਭਾਕਿਯੂ ਉਗਰਾਹਾਂ ਦੇ ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ, ਭਾਕਿਯੂ ਧਨੇਰ ਦੇ ਆਗੂ ਰਣਧੀਰ ਸਿੰਘ ਭੱਟੀਵਾਲ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਆਗੂ ਮੁਕੇਸ਼ ਮਲੌਦ ਅਤੇ ਡੀਟੀਐਫ ਦੇ ਆਗੂ ਰਘਵੀਰ ਸਿੰਘ ਭਵਾਨੀਗੜ੍ਹ, ਕੁਲਵੰਤ ਸਿੰਘ ਖਨੌਰੀ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਮਿੱਤਲ, ਮਹੇਸ਼ ਵਰਮਾ, ਦੋਧੀ ਯੂਨੀਅਨ ਦੇ ਆਗੂ ਭੁਪਿੰਦਰ ਸਿੰਘ ਕਾਕੜਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਦੁਕਾਨਦਾਰ ਵਿਰੋਧੀ ਨੀਤੀਆਂ ਕਾਰਨ ਅੱਜ ਦੇਸ਼ ਵਿੱਚ ਹਾਹਾਕਾਰ ਮੱਚ ਰਹੀ ਹੈ। ਉਨ੍ਹਾਂ ਮੋਦੀ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਸਰਕਾਰ ਵੱਲੋਂ ਜਮੂਹਰੀ ਢੰਗ ਨਾਲ ਹੱਕੀ ਮੰਗਾਂ ਦੀ ਪੂਰਤੀ ਲਈ ਦਿਲੀਂ ਜਾ ਰਹੇ ਕਿਸਾਨਾਂ ਉੱਤੇ ਅੱਥਰੂ ਗੈਸ ਤੇ ਗੋਲੀਆਂ ਚਲਾਉਣ ਦੀ ਨਿਖੇਧੀ ਕੀਤੀ।

Advertisement

Advertisement
Author Image

amartribune@gmail.com

View all posts

Advertisement
Advertisement
×