For the best experience, open
https://m.punjabitribuneonline.com
on your mobile browser.
Advertisement

ਬਠਿੰਡਾ ਹਲਕਾ: ਚੋਣ ਮੈਦਾਨ ਵਿੱਚ ਡਟੇ 18 ਉਮੀਦਵਾਰ

07:52 AM May 18, 2024 IST
ਬਠਿੰਡਾ ਹਲਕਾ  ਚੋਣ ਮੈਦਾਨ ਵਿੱਚ ਡਟੇ 18 ਉਮੀਦਵਾਰ
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 17 ਮਈ
ਲੋਕ ਸਭਾ ਚੋਣਾਂ ਲਈ ਬਠਿੰਡਾ ਹਲਕੇ ਤੋਂ 20 ਨਾਮਜ਼ਦਗੀ ਪੱਤਰ ਯੋਗ ਪਾਏ ਗਏ ਸਨ ਜਿਨ੍ਹਾਂ ’ਚੋਂ ਅੱਜ 2 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਬਾਅਦ ਹੁਣ 18 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਜ਼ਿਲ੍ਹਾ ਚੋਣ ਅਧਿਕਾਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਆਜ਼ਾਦ ਉਮੀਦਵਾਰ ਅੰਕੁਸ਼ ਜਿੰਦਲ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸੁਖਜੀਤ ਕੌਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਿਸ ਲਏ ਗਏ ਹਨ। ਮਿਲੇ ਵੇਰਵਿਆਂ ਮੁਤਾਬਿਕ ਹੁਣ ਚੋਣ ਮੈਦਾਨ ’ਚ ਸ਼੍ਰੋਮਣੀ ਅਕਾਲੀ ਦਲ ਤੋਂ ਹਰਸਿਮਰਤ ਕੌਰ ਬਾਦਲ, ਆਮ ਆਦਮੀ ਪਾਰਟੀ ਤੋਂ ਗੁਰਮੀਤ ਸਿੰਘ ਖੁੱਡੀਆਂ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਬਹੁਜਨ ਸਮਾਜ ਪਾਰਟੀ ਤੋਂ ਨਿੱਕਾ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਤੋਂ ਪਰਮਪਾਲ ਕੌਰ ਸਿੱਧੂ ਰਹਿ ਗਏ ਹਨ।
ਇਸੇ ਤਰ੍ਹਾਂ ਜਨਸੇਵਾ ਡਰਾਈਵਰ ਪਾਰਟੀ ਤੋਂ ਗੁਰਪ੍ਰੀਤ ਸਿੰਘ, ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਤੋਂ ਜਸਵੀਰ ਸਿੰਘ, ਭਾਰਤੀਯ ਜਵਾਨ ਕਿਸਾਨ ਪਾਰਟੀ ਤੋਂ ਨੈਬ ਸਿੰਘ, ਨੈਸ਼ਨੇਲਿਸਟ ਜਸਟਿਸ ਪਾਰਟੀ ਤੋਂ ਪੂਨਮ ਰਾਣੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਲਖਵੀਰ ਸਿੰਘ ‘ਲੱਖਾ ਸਿਧਾਣਾ’ ਰਹਿ ਗਏ ਹਨ। ਆਜ਼ਾਦ ਉਮੀਦਵਾਰਾਂ ’ਚੋਂ ਅਮਨਦੀਪ ਸਿੰਘ, ਕੁਲਵੰਤ ਸਿੰਘ, ਗੁਰਬਰਨ ਸਿੰਘ, ਗੁਰਮੀਤ ਸਿੰਘ, ਜਗਜੀਵਨ ਬੱਲੀ, ਪਰਵਿੰਦਰ ਸਿੰਘ, ਪਾਲਾ ਰਾਮ ਅਤੇ ਭਗਵੰਤ ਸਿੰਘ ਚੋਣ ਮੈਦਾਨ ਵਿੱਚ ਰਹਿ ਗਏ ਹਨ।

Advertisement

Advertisement
Author Image

sukhwinder singh

View all posts

Advertisement
Advertisement
×