For the best experience, open
https://m.punjabitribuneonline.com
on your mobile browser.
Advertisement

ਬਠਿੰਡਾ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਡੀਸੀ ਦਫ਼ਤਰ ਅੱਗੇ ਸਰਕਾਰ ਦੀ ਅਰਥੀ ਫੂਕੀ

02:15 PM Dec 15, 2023 IST
ਬਠਿੰਡਾ  ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਡੀਸੀ ਦਫ਼ਤਰ ਅੱਗੇ ਸਰਕਾਰ ਦੀ ਅਰਥੀ ਫੂਕੀ
ਫੋਟੋ: ਪਵਨ ਸ਼ਰਮਾ
Advertisement

ਮਨੋਜ ਸ਼ਰਮਾ
ਬਠਿੰਡਾ, 15 ਦਸੰਬਰ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੱਦੇ ਉੱਤੇ ਸਾਂਝਾ ਫਰੰਟ ਬਠਿੰਡਾ ਵੱਲੋਂ ਡੀਸੀ ਦਫ਼ਤਰ ਬਠਿੰਡਾ ਦੇ ਗੇਟ ’ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਸਾਂਝਾ ਫਰੰਟ ਬਠਿੰਡਾ ਵੱਲੋਂ ਅੰਬੇਦਕਰ ਪਾਰਕ ਭਰਵਾਂ ਇਕੱਠ ਕੀਤਾ ਗਿਆ। ਗਗਨਦੀਪ ਸਿੰਘ ਭੁੱਲਰ ਸੂਬਾ ਕਨਵੀਨਰ ਸਾਂਝਾ ਫਰੰਟ ਤੇ ਮੱਖਣ ਸਿੰਘ ਖਣਗਵਾਲ ਨੇ ਕਿਹਾ ਕਿ ਮਨਿਸਟੀਰੀਅਲ ਕਾਮਿਆਂ ਦਾ ਸੰਘਰਸ਼ ਅੱਜ 38 ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ ਪਰ ਪੰਜਾਬ ਦੀ ਆਮ ਆਦਮੀ ਸਰਕਾਰ ਵੱਲੋਂ ਨਾ ਤਾਂ ਆਮ ਲੋਕਾਂ ਦੀ ਖੱਜਲ ਖੁਆਰੀ ਵੱਲ ਤੇ ਨਾ ਹੀ ਮੁਲਾਜ਼ਮ ਮਸਲਿਆਂ ਦੇ ਹੱਲ ਵੱਲ ਧਿਆਨ ਦਿੱਤਾ ਗਿਆ ਹੈ।

Advertisement

ਸਿਕੰਦਰ ਧਾਲੀਵਾਲ, ਮਨਜੀਤ ਸਿੰਘ ਧੰਜਲ, ਜਤਿੰਦਰ ਕ੍ਰਿਸ਼ਨ ਤੇ ਮਨਜੀਤ ਸਿੰਘ ਨੇ ਕਿਹਾ ਕਿ ਸਾਂਝਾ ਫ਼ਰੰਟ ਬਠਿੰਡਾ ਵੱਲੋਂ ਵੀ ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਨਵੇਂ ਭਰਤੀ ਮੁਲਾਜ਼ਮਾਂ ਤੇ ਪੰਜਾਬ ਸਕੇਲ ਲਾਗੂ ਕਰਨ ਅਤੇ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਦੀਆਂ ਮੰਗਾਂ ਮਨਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੇ ਫਰੰਟ ਨੂੰ ਲਿਖਤੀ ਸਮਾਂ ਦੇਣ ਦੇ ਬਾਵਜੂਦ ਮੀਟਿੰਗ ਨਹੀਂ ਕੀਤੀ ਜਾ ਰਹੀ। ਅੱਜ ਸਾਂਝਾ ਫਰੰਟ ਵੱਲੋਂ ਮਨਿਸਟੀਰੀਅਲ ਕਾਮਿਆਂ ਦੇ ਸੰਘਰਸ਼ ਦੇ ਹੱਕ ਵਿੱਚ ਡੀ ਸੀ ਦਫ਼ਤਰ ਬਠਿੰਡਾ ਦੇ ਗੇਟ ’ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਰੈਲੀ ਨੂੰ ਬਲਰਾਜ ਮੌੜ, ਲਛਮਣ ਸਿੰਘ ਮਲੂਕਾ, ਭੁਪਿੰਦਰਪਾਲ ਕੌਰ, ਜਗਪਾਲ ਬੰਗੀ, ਹਰਮਿੰਦਰ ਸਿੰਘ ਢਿੱਲੋਂ, ਮਨੋਹਰ ਦਾਸ, ਨਾਇਬ ਸਿੰਘ, ਬਲਵੀਰ ਸਿੰਘ ਸਿੱਖਿਆ ਵਿਭਾਗ, ਗੁਰਮੇਲ ਸਿੰਘ ਅਤੇ ਸੁਰਜੀਤ ਸਿੰਘ ਮਨਿਸਟੀਰੀਅਲ ਆਗੂ, ਸੁਖਚੈਨ ਸਿੰਘ ਤੇ ਨੈਬ ਸਿੰਘ ਪੈਨਸ਼ਨਰ ਨੇ ਸੰਬੋਧਨ ਕੀਤਾ।

Advertisement
Author Image

Advertisement
Advertisement
×