ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਠਿੰਡਾ ਪੁਲੀਸ ਵੱਲੋਂ ਪੰਜ ਕੁਇੰਟਲ ਡੋਡਿਆਂ ਸਮੇਤ ਤਸਕਰ ਗ੍ਰਿਫ਼ਤਾਰ

07:26 AM Jun 20, 2024 IST

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 19 ਜੂਨ
ਮੁੱਖ ਮੰਤਰੀ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਦੇ ਪੰਜਾਬ ਪੁਲੀਸ ਨੂੰ ਦਿੱਤੇ ਤਾਜ਼ਾ ਆਦੇਸ਼ਾਂ ਬਾਅਦ ਬਠਿੰਡਾ ਪੁਲੀਸ ਨੂੰ ਉਸ ਵਕਤ ਵੱਡੀ ਸਫ਼ਲਤਾ ਹੱਥ ਲੱਗੀ, ਜਦੋਂ ਪੁਲੀਸ ਪਾਰਟੀ ਨੇ 36 ਗੱਟਿਆਂ ਵਿੱਚ ਪੈਕ ਕਰਕੇ ਟਰੈਕਟਰ-ਟਰਾਲੀ ਉੱਪਰ ਲੱਦੇ 5.10 ਕੁਇੰਟਲ ਪੋਸਤ ਦੇ ਡੋਡਿਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਿਆ।
ਐੱਸਐੱਸਪੀ ਬਠਿੰਡਾ ਦੀਪਕ ਪਾਰੀਕ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਕਾਰਵਾਈ ਨੂੰ ਸੀਆਈਏ-2 ਬਠਿੰਡਾ ਦੀ ਟੀਮ ਵੱਲੋਂ ਗਸ਼ਤ ਦੌਰਾਨ ਅਮਲ ਵਿੱਚ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਬਠਿੰਡਾ-ਬਾਜਾਖਾਨਾ ਰੋਡ ’ਤੇ ਢਾਬੇ ਦੇ ਨਜ਼ਦੀਕ ਇਕ ਟਰੈਕਟਰ-ਟਰਾਲੀ ’ਤੇ ਆ ਰਹੇ ਇਕ ਵਿਅਕਤੀ ਦੀ ਚੈਕਿੰਗ ਦੌਰਾਨ ਇਹ ਨਸ਼ੀਲੀ ਸਮੱਗਰੀ ਹੱਥ ਲੱਗੀ। ਉਨ੍ਹਾਂ ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਉਰਫ਼ ਕੀਪਾ ਵਾਸੀ ਪਿੰਡ ਜੀਦਾ, ਥਾਣਾ ਨੇਹੀਆਂ ਵਾਲਾ, ਜ਼ਿਲ੍ਹਾ ਬਠਿੰਡਾ ਵਜੋਂ ਦੱਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਮੁੱਢਲੀ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਸ ਨੇ ਨਸ਼ੇ ਦੀ ਸਪਲਾਈ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਕਰਨੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲੀਸ ਰਿਮਾਂਡ ਲਿਆ ਜਾਵੇਗਾ ਤਾਂ ਜੋ ਬਾਰੀਕੀ ਨਾਲ ਹੋਰ ਪੁੱਛ ਪੜਤਾਲ ਕੀਤੀ ਜਾ ਸਕੇ।

Advertisement

Advertisement