ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਅਕਾਲੀ ਦਲ ਲਈ ਵੱਕਾਰ ਦਾ ਸਵਾਲ ਬਣੀ ਬਠਿੰਡਾ ਸੀਟ

11:15 AM May 19, 2024 IST
ਪਿੰਡ ਮਹਿਮਾ ਸਰਕਾਰੀ ਵਿਚ ਸੰਬੋਧਨ ਕਰਦੇ ਹੋਏ ਹਰਸਿਮਰਤ ਕੌਰ ਬਾਦਲ।

ਭਗਵਾਨ ਦਾਸ ਗਰਗ
ਨਥਾਣਾ, 18 ਮਈ
ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਸਿਆਸੀ ਪਾਰਾ ਚੜ੍ਹ ਗਿਆ ਹੈ। ਕੜਾਕੇ ਦੀ ਗਰਮੀ ਦੇ ਬਾਵਜੂਦ ਚੋਣ ਪ੍ਰਚਾਰ ਵੀ ਸਿਖ਼ਰਾਂ ਛੂਹ ਰਿਹਾ ਹੈ। ਗਰਮੀਆਂ ਦੇ ਮੌਸਮ ’ਚ ਏਸੀ ਦੀ ਠੰਢੀ ਹਵਾ ਵਿੱਚ ਰਹਿਣ ਵਾਲੇ ਸਿਆਸਤਦਾਨ ਰਾਜਗੱਦੀ ਹਾਸਲ ਕਰਨ ਲਈ ਹੁਣ ਮੁੜ੍ਹਕੋ-ਮੁੜ੍ਹਕੀ ਹੋਏ ਪਏ ਹਨ। ਉਂਜ ਤਾਂ ਸਾਰੀਆਂ ਹੀ ਰਾਜਸੀ ਧਿਰਾਂ ਨੇ ਜਿੱਤ ਹਾਸਲ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਹੋਇਆ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਵੱਖਰੀ ਬਣੀ ਹੋਈ ਹੈ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਾਮੋਸ਼ੀਜਨਕ ਹਾਰ ਤੋਂ ਬਾਅਦ ਅਕਾਲੀ ਦਲ ਹਾਲੇ ਤੱਕ ਉਭਰ ਨਹੀਂ ਸਕਿਆ। ਪਾਰਟੀ ਕੋਲ ਸਟਾਰ ਪ੍ਰਚਾਰਕਾਂ ਦੀ ਕਮੀ ਮਹਿਸੂਸ ਹੋ ਰਹੀ ਹੈ। ਇਸੇ ਕਰਕੇ ਸੁਖਬੀਰ ਬਾਦਲ ਨੂੰ ਚੋਣ ਪ੍ਰਚਾਰ ਮੁਹਿੰਮ ਆਪਣੇ ਹੱਥਾਂ ਵਿੱਚ ਲੈਣੀ ਪੈ ਰਹੀ ਹੈ।
ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਚੌਥੀ ਵਾਰ ਚੋਣ ਮੈਦਾਨ ਵਿੱਚ ਹਨ। ਇਸ ਲਈ ਅਕਾਲੀ ਦਲ ਵਾਸਤੇ ਇਹ ਹਲਕਾ ਵੱਕਾਰ ਦਾ ਸਵਾਲ ਬਣਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਐਤਕੀਂ ਅਕਾਲੀ ਦਲ, ਭਾਜਪਾ ਨਾਲੋਂ ਤੋੜ ਵਿਛੋੜਾ ਕਰ ਕੇ ਇੱਕਲਿਆਂ ਚੋਣਾਂ ਲੜ ਰਿਹਾ ਹੈ। ਦੂਜੇ ਪਾਸੇ ਸੁਖਦੇਵ ਸਿੰਘ ਢੀਂਡਸਾ ਦਾ ਧੜਾ ਟਿਕਟਾਂ ਦੀ ਵੰਡ ਕਾਰਨ ਨਾਰਾਜ਼ ਹੋ ਕੇ ਚੁੱਪ ਕਰ ਗਿਆ ਹੈ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਲੰਬਾ ਸਮਾਂ ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਰਹੇ ਅਤੇ ਪਾਰਟੀ ਦੇ ਵੱਡੇ ਆਗੂ ਸਿੰਕਦਰ ਸਿੰਘ ਮਲੂਕਾ ਵੀ ਚੋਣ ਪ੍ਰਚਾਰ ਵਿੱਚੋਂ ਗਾਇਬ ਹਨ। ਪਹਿਲਾਂ ਉਹ ਘਰ ਬੈਠ ਗਏ ਅਤੇ ਹੁਣ ਵਿਦੇਸ਼ ਚਲੇ ਗਏ ਹਨ। ਬਠਿੰਡਾ ਲੋਕ ਸਭਾ ਹਲਕੇ ’ਚ ਸ੍ਰੋਮਣੀ ਅਕਾਲੀ ਦਲ ਦਾ ਕੋਈ ਹੋਰ ਸਿਰਕੱਢ ਸਿਆਸੀ ਨੇਤਾ ਤਨਦੇਹੀ ਨਾਲ ਚੋਣ ਪ੍ਰਚਾਰ ਵਿੱਚ ਸ਼ਾਮਲ ਹੋਇਆ ਦਿਖਾਈ ਨਹੀਂ ਦਿੱਤਾ। ਹਰਸਿਮਰਤ ਬਾਦਲ ਵੱਲੋਂ ਵੱਖ-ਵੱਖ ਚੋਣ ਜਲਸਿਆਂ ਵਿੱਚ ਇਹ ਦੁੁਹਰਾਇਆ ਜਾ ਰਿਹਾ ਹੈ ਕਿ ਕੇਵਲ ਅਕਾਲੀ ਦਲ ਦੇ ਉਮੀਦਵਾਰ ਨੂੰ ਢਾਹ ਲਾਉਣ ਲਈ ਸਾਰੀਆਂ ਵਿਰੋਧੀ ਧਿਰਾਂ ਅੰਦਰਖਾਤੇ ਇਕਜੁੱਟ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਚੋਣਾਂ ਵਿਚ ਬੇਅਦਬੀ ਦਾ ਮੁੱਦਾ ਉਭਾਰ ਰਹੇ ਹਨ। ਸਿਆਸੀ ਮਾਹਿਰ ਅਨੁਸਾਰ ਕਾਂਗਰਸ ਅਤੇ ਆਪ ਦੇ ਕੌਮੀ ਪੱਧਰ ’ਤੇ ਇੰਡੀਆ ਗੱਠਜੋੜ ਦਾ ਹਿੱਸਾ ਹੋਣ ਕਾਰਨ ਲੋਕ ਸਭਾ ਚੋਣਾਂ ਦੇ ਐਨ ਮੌਕੇ ਦੋਵੇ ਧਿਰਾਂ ਅੰਦਰਖਾਤੇ ਇੱਕਜੁਟ ਹੋ ਕੇ ਅਕਾਲੀ ਦਲ ਨੂੰ ਢਾਹ ਲਾ ਸਕਦੀਆਂ ਹਨ। ਦੂਜੇ ਪਾਸੇ ਹਾਲੇ ਵੀ ਬੇਅਦਬੀ ਦਾ ਮੁੱਦਾ ਅਕਾਲੀ ਦਲ ਦਾ ਖਹਿੜਾ ਨਹੀਂ ਛੱਡ ਰਿਹਾ। ਅਜਿਹੇ ਰਾਜਨੀਤਕ ਹਾਲਾਤ ਦੇ ਖ਼ਦਸ਼ੇ ਕਾਰਨ ਬਠਿੰਡਾ ਹਲਕਾ ਅਕਾਲੀ ਦਲ ਵਾਸਤੇ ਵਾਕਾਰ ਦਾ ਸਵਾਲ ਬਣ ਗਿਆ ਹੈ।

Advertisement

‘ਆਪ’ ਅਤੇ ਕਾਂਗਰਸ ਨੇ ਪੰਜਾਬ ਨੂੰ 20 ਸਾਲ ਪਿੱਛੇ ਧੱਕਿਆ: ਹਰਸਿਮਰਤ

ਬਠਿੰਡਾ (ਮਨੋਜ ਸ਼ਰਮਾ): ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕਿਸਾਨੀ ਨੂੰ ਬਚਾਉਣ, ਕਮਜ਼ੋਰ ਵਰਗਾਂ ਦੀ ਮਦਦ ਕਰਨ ਅਤੇ ਵਪਾਰ ਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਵਾਸਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ ਕੀਤਾ ਜਾਵੇ। ਉਨ੍ਹਾਂ ਅੱਜ ਪਿੰਡ ਮਹਿਮਾ ਸਰਕਾਰੀ, ਕਿਲੀ ਨਿਹਾਲ ਸਿੰਘ ਵਾਲਾ, ਕੋਠੇ ਸੰਧਵਾਂ, ਮਹਿਮਾ ਸਵਾਈ, ਕੋਠੇ ਫੂਲਾ ਸਿੰਘ ਵਾਲਾ, ਦਾਨ ਸਿੰਘ ਵਾਲਾ ਬਲਾੜ, ਮਹਿਮਾ ਖੇਮੂਆਣਾ ਜੰਡਾਂ ਵਾਲਾ ਤੇ ਹਰਰਾਏਪੁਰ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸੱਤ ਸਾਲਾਂ ਤੋਂ ਕਾਂਗਰਸ ਤੇ ‘ਆਪ’ ਦੇ ਕੁਸ਼ਾਸਨ ਨੇ ਪੰਜਾਬ ਨੂੰ 20 ਸਾਲ ਪਿੱਛੇ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਸਮਾਜ ਦਾ ਹਰ ਵਰਗ ਇਨ੍ਹਾਂ ਦੋ ਪਾਰਟੀਆਂ ਵੱਲੋਂ ਠੱਗਿਆ ਮਹਿਸੂਸ ਕਰ ਰਿਹਾ ਹੈ।

Advertisement
Advertisement