For the best experience, open
https://m.punjabitribuneonline.com
on your mobile browser.
Advertisement

ਬਠਿੰਡਾ: ਟਰਾਲੇ ਅਤੇ ਪੀਆਰਟੀਸੀ ਬੱਸ ਵਿਚਾਲੇ ਭਿਆਨਕ ਟੱਕਰ, ਦੋ ਵਿਅਕਤੀਆਂ ਦੀ ਹਾਲਤ ਗੰਭੀਰ

01:05 PM Mar 09, 2024 IST
ਬਠਿੰਡਾ  ਟਰਾਲੇ ਅਤੇ ਪੀਆਰਟੀਸੀ ਬੱਸ ਵਿਚਾਲੇ ਭਿਆਨਕ ਟੱਕਰ  ਦੋ ਵਿਅਕਤੀਆਂ ਦੀ ਹਾਲਤ ਗੰਭੀਰ
Advertisement

ਮਨੋਜ ਸ਼ਰਮਾ
ਬਠਿੰਡਾ, 9 ਮਾਰਚ
ਇਥੇ ਮਲੋਟ ਰੋਡ 'ਤੇ ਬਹਿਮਣ ਦੀਵਾਨਾ ਬੱਸ ਸਟੈਂਡ ਨੇੜੇ ਅੱਜ ਸਵੇਰੇ 5:30 ਵਜੇ ਪੀਆਰਟੀਸੀ ਦੀ ਬੱਸ ਅਤੇ ਟਰਾਲੇ ਵਿਚਕਾਰ ਭਿਆਨਕ ਟੱਕਰ ਹੋ ਗਈ। ਬੱਸ ਮਲੋਟ ਤੋਂ ਬਠਿੰਡਾ ਵੱਲ ਆ ਰਹੀ ਸੀ ਅਤੇ ਟਰਾਲਾ ਬਠਿੰਡਾ ਤੋਂ ਮਲੋਟ ਵੱਲ ਜਾ ਰਿਹਾ ਸੀ। ਟੱਕਰ ਇਨੀ ਭਿਆਨਕ ਸੀ ਕਿ ਇਸ ਹਾਦਸੇ ਦੌਰਾਨ ਟਰਾਲਾ ਪਲਟ ਗਿਆ ਅਤੇ ਪੀਆਰਟੀਸੀ ਦੀ ਬੱਸ ਇਕ ਪਾਸੇ ਤੋਂ ਪੂਰੀ ਤਰ੍ਹਾਂ ਤਬਾਹ ਹੋ ਗਈ। ਦੋ ਸਵਾਰੀਆਂ ਦੀ ਹਾਲਤ ਗੰਭੀਰ ਹੈ। ਬਜ਼ੁਰਗ ਦੀਆਂ ਦੋਨੇ ਲੱਤਾਂ ਬੁਰੀ ਤਰ੍ਹਾਂ ਕੁਚਲੀਆਂ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਐੱਸਐੱਫ (ਰੋਡ ਸੇਫਟੀ ਫੋਰਸ) ਦੀ ਟੀਮ ਅਤੇ ਯੂਥ ਵੈਲਫੇਅਰ ਸੁਸਾਇਟੀ ਦੇ ਵਾਲੰਟੀਅਰ ਹਰਸ਼ਿਤ ਚਾਵਲਾ ਅਪਣੀ ਟੀਮ ਨਾਲ ਐਂਬੂਲੈਂਸ ਸਮੇਤ ਮੌਕੇ ’ਤੇ ਪੁੱਜੇ ਅਤੇ ਦੋਵਾਂ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜ਼ਖ਼ਮੀਆਂ ਦੀ ਪਛਾਣ ਗੁਰਚਰਨ ਸਿੰਘ (65) ਵਾਸੀ ਪਿੰਡ ਭੋਖੜਾ ਅਤੇ ਗਗਨ (30) ਪੁੱਤਰ ਟੇਕਚੰਦ ਵਾਸੀ ਪਿੰਡ ਖੇੜਾ ਵਜੋਂ ਹੋਈ ਹੈ।

Advertisement

Advertisement
Author Image

Advertisement
Advertisement
×