For the best experience, open
https://m.punjabitribuneonline.com
on your mobile browser.
Advertisement

ਬਠਿੰਡਾ: ਠੇਕਾ ਕਾਮਿਆਂ ਨੇ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ

05:46 PM Aug 29, 2023 IST
ਬਠਿੰਡਾ  ਠੇਕਾ ਕਾਮਿਆਂ ਨੇ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ
Advertisement

ਸ਼ਗਨ ਕਟਾਰੀਆ
ਬਠਿੰਡਾ, 29 ਅਗਸਤ
ਇਥੇ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2’ ਦੇ ਉਦਘਾਟਨ ਲਈ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਕਾਲ਼ੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ। ਸ੍ਰੀ ਮਾਨ ਦੀ ਆਮਦ ਵਾਲੇ ਸਥਾਨ ਵੱਲ ਬੀਬੀ ਵਾਲਾ ਚੌਕ ਤੋਂ ਵਿਰੋਧ ਕਰਦੇ ਹੋਏ ਜਿਉਂ ਹੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਵਰਕਰ ਤੁਰੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਡੀਏਵੀ ਕਾਲਜ ਦੇ ਗੇਟ ਅੱਗੇ ਬੈਰੀਕੇਡ ਲਾ ਕੇ ਘੇਰ ਲਿਅ। ਮਾਰਚ ’ਚ ਸ਼ਾਮਲ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਜਸਵੀਰ ਸਿੰਘ ਜੱਸੀ, ਚਮਕੌਰ ਸਿੰਘ, ਸੰਦੀਪ ਖ਼ਾਨ ਬਾਲਿਆਂਵਾਲੀ, ਸਤਨਾਮ ਸਿੰਘ ਖਿਆਲਾ, ਖ਼ੁਸ਼ਦੀਪ ਸਿੰਘ, ਜਗਸੀਰ ਸਿੰਘ ਭੰਗੂ ਤੇ ਹਰਜਿੰਦਰ ਬਰਾੜ ਨੇ ਕਿਹਾ ਕਿ ‘ਆਪ’ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਕਾਇਮ ਕਰਕੇ ਸਮਾਂ ਲੰਘਾ ਰਹੀ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 15-20 ਸਾਲਾਂ ਦੇ ਲੰਬੇ ਅਰਸੇ ਤੋਂ ਨਿਗੂਣੀਆਂ ਤਨਖਾਹਾਂ ਦੇ ਰਹੀ ਹੈ।

Advertisement

Advertisement

ਉਨ੍ਹਾਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ ’ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ, 15ਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ, ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਠੇਕਾ ਮੁਲਾਜ਼ਮਾਂ ਦੇ ਵਾਰਸਾਂ ਨੂੰ ਘੱਟੋ-ਘੱਟ ਪੰਜਾਹ ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜਦ ਤੱਕ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਨਹੀਂ ਕੀਤਾ ਜਾਂਦਾ ਤਦ ਤੱਕ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਪੰਜਾਬ ਦਾ ਕਾਲੇ ਝੰਡਿਆਂ ਨਾਲ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।

Advertisement
Author Image

Advertisement