For the best experience, open
https://m.punjabitribuneonline.com
on your mobile browser.
Advertisement

ਬਠਿੰਡਾ: ਸੂਬਾ ਸਰਕਾਰ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ: ੲੀਟੀਓ

02:55 PM Jul 05, 2023 IST
ਬਠਿੰਡਾ  ਸੂਬਾ ਸਰਕਾਰ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ  ੲੀਟੀਓ
ਫੋਟੋ: ਪਵਨ ਸ਼ਰਮਾ
Advertisement

ਮਨੋਜ ਸ਼ਰਮਾ
ਬਠਿੰਡਾ, 5 ਜੁਲਾਈ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਆਮ ਲੋਕਾਂ ਤੋਂ ਇਲਾਵਾ ਹਰ ਖੇਤਰ ’ਚ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ ਖੁਰਾਣਾ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਮੌਜੂਦ ਸਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕੲੀ ਦਫ਼ਤਰਾਂ ਦੀ ਚੈਕਿੰਗ ਕੀਤੀ। ਮੰਤਰੀ ਨੇ ਕਿਹਾ ਕਿ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਕਿਸੇ ਵੀ ਤਕਨੀਕੀ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਪਹਿਲਾਂ ਹੀ  ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਪ੍ਰਬੰਧਾਂ ਸਦਕਾ ਹੀ ਇਸ ਸਾਲ 15325 ਮੈਗਾਵਾਟ ਬਿਜਲੀ ਦੇ ਰਿਕਾਰਡ ਸਭ ਤੋਂ ਵੱਧ ਮੰਗ ਨੂੰ ਵੀ ਪੂਰਾ ਕੀਤਾ ਗਿਆ। ਇਸ ਦੌਰਾਨ ਮੰਤਰੀ ਸਿੰਘ ਨੇ ਸਥਾਨਕ ਜ਼ਿਲ੍ਹਾ ਪਬੰਧਕੀ ਕੰਪਲੈਕਸ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦਫ਼ਤਰ ਤੇ ਦਫ਼ਤਰ ਜ਼ਿਲ੍ਹਾ ਯੋਜਨਾ ਕਮੇਟੀ ਦਾ ਦੌਰਾ ਕੀਤਾ। ਇਸ ਮੌਕੇ ਚੀਫ਼ ਇੰਜੀਨੀਅਰ ਐੱਚਐੱਸ ਬਿੰਦਰਾ, ਐੱਸੲੀ ਅਪਰੇਸ਼ਨ ਸਰਕਲ ਬਠਿੰਡਾ ਇੰਜਨੀਅਰ ਹਰੀਸ਼ ਗੋਠਵਾਲ, ਲੋਕ ਨਿਰਮਾਣ ਵਿਭਾਗ ਦੇ ਨਿਗਰਾਨ ਇੰਜਨੀਅਰ ਸੁਰਿੰਦਰ ਕੁਮਾਰ, ਸੀਨੀਅਰ ਕਾਰਜਕਾਰੀ ਇੰਜਨੀਅਰ ਸੰਦੀਪ ਕੁਮਾਰ ਗਰਗ, ਕਾਰਜਕਾਰੀ ਇੰਜਨੀਅਰ ਆਯੂਸ਼ ਗੋਇਲ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Advertisement

Advertisement
Tags :
Author Image

Advertisement
Advertisement
×