ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਠਿੰਡਾ: ਰਾਸਾ ਦੀ ਸੂਬਾਈ ਮੀਟਿੰਗ ’ਚ ਰਵਿੰਦਰ ਮਾਨ ਨੂੰ ਸ਼ਰਧਾਂਜਲੀਆਂ

12:01 PM Jun 17, 2024 IST

ਮਨੋਜ ਸ਼ਰਮਾ
ਬਠਿੰਡਾ, 17 ਜੂਨ
ਰੀਕੋਗਨਾਇਜ਼ਡ ਐਂਡ ਐਫੀਲੀਏਟਡ ਸਕੂਲਜ਼ ਐਸੋਸੀਏਸ਼ਨ (ਰਾਸਾ) ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਸਕੱਤਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਇਥੇ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਇਨ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਮੌਕੇ ਵੱਖ ਵੱਖ ਜ਼ਿਲ੍ਹਿਆਂ ਤੋਂ ਪੁੱਜੇ ਨੁਮਾਇੰਦਿਆਂ ਨੇ ਪਿਛਲੇ ਦਿਨੀਂ ਵਿਛੜੇ ਰਾਸਾ ਦੇ ਸਰਪ੍ਰਸਤ ਡਾਕਟਰ ਰਵਿੰਦਰ ਸਿੰਘ ਮਾਨ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸੂਬਾ ਆਗੂ ਹਰਦੀਪ ਸਿੰਘ ਜਟਾਣਾ, ਹਰਸ਼ਦੀਪ ਸਿੰਘ ਰੰਧਾਵਾ, ਗੁਰਸੇਵਕ ਸਿੰਘ ਬਰਾੜ ਅਤੇ ਸੁਖਜਿੰਦਰ ਸਿੰਘ ਤਰਨ ਤਾਰਨ ਨੇ ਵਿਚਾਰ ਸਾਂਝੇ ਕੀਤੇ। ਮੀਟਿੰਗ ਦੌਰਾਨ ਡਾ. ਰਵਿੰਦਰ ਸਿੰਘ ਮਾਨ ਦੇ ਪੁੱਤਰ ਤਸਵਿੰਦਰ ਸਿੰਘ ਮਾਨ ਨੂੰ ਰਾਸਾ ਦਾ ਮੈਂਬਰ ਨਿਯੁਕਤ ਕੀਤਾ। ਤਸਵਿੰਦਰ ਸਿੰਘ ਮਾਨ ਨੇ ਹਰ ਕਿਸਮ ਦੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਪਹੁੰਚੇ ਹੋਏ ਸਮੂਹ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੀਪ ਸਿੰਘ ਮਾਖਾ, ਸੁਖਮਿੰਦਰ ਸਿੰਘ ਮੋਗਾ,ਅਮਰਬੀਰ ਸਿੰਘ, ਹੇਮਜੀਤ ਸਿੰਘ, ਚਰਨਜੀਤ ਸ਼ਰਮਾ, ਕਰਮਬੀਰ ਸਿੰਘ ਖਹਿਰਾ, ਹਰਜੀਤ ਸਿੰਘ, ਮਹਿੰਦਰ ਸਿੰਘ,ਅਵਤਾਰ ਸਿੰਘ, ਨਾਹਰ ਸਿੰਘ ਅਤੇ ਮੇਜਰ ਸਿੰਘ ਸਮੇਤ ਹੋਰ ਆਗੂਆਂ ਨੇ ਵਿਚਾਰ ਰੱਖੇ।

Advertisement

Advertisement
Advertisement