For the best experience, open
https://m.punjabitribuneonline.com
on your mobile browser.
Advertisement

ਬਠਿੰਡਾ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਇਆ ਜਾਵੇਗਾ: ਵਿਧਾਇਕ

08:39 AM Mar 05, 2024 IST
ਬਠਿੰਡਾ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਇਆ ਜਾਵੇਗਾ  ਵਿਧਾਇਕ
ਵਿਧਾਇਕ ਜਗਰੂਪ ਸਿੰਘ ਗਿੱਲ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ l
Advertisement

ਪੱਤਰ ਪ੍ਰੇਰਕ
ਬਠਿੰਡਾ, 4 ਮਾਰਚ
ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਬਠਿੰਡਾ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਤੋਂ ਇਲਾਵਾ ਵਿਕਾਸ ਕਾਰਜਾਂ ਵਿੱਚ ਬੁਲੰਦੀਆਂ ’ਤੇ ਪਹੁੰਚਾਉਣ ਲਈ ਹਰ ਸੰਭਵ ਯਤਨ ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇੱਥੇ ਰਿੰਗ ਰੋਡ 2 ਦੇ ਰਿਕਾਰਪੇਟਿੰਗ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਲਈ ਰੱਖੇ ਗਏ ਨੀਂਹ ਪੱਥਰ ਮੌਕੇ ਲੋਕਾਂ ਨੂੰ ਸੰਬੋਧਨ ਕੀਤਾ। ਸ੍ਰੀ ਗਿੱਲ ਨੇ ਕਿਹਾ ਕਿ ਰਿੰਗ ਰੋਡ ਦੀ ਮੁਰੰਮਤ ’ਤੇ ਕਰੀਬ 12 ਕਰੋੜ 11 ਲੱਖ ਰੁਪਏ ਦੀ ਲਾਗਤ ਆਵੇਗੀ ਜਿਸ ਨਾਲ ਇਸ ਰਸਤੇ ਤੋਂ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਲਈ ਆ ਰਹੀ ਸਮੱਸਿਆ ਤੋਂ ਨਿਜਾਤ ਮਿਲੇਗੀ। ਉਨ੍ਹਾਂ ਬੋਟੈਨੀਕਲ ਗਾਰਡਨ ’ਤੇ 8 ਕਰੋੜ 20 ਲੱਖ, ਇੰਡਸਟਰੀਅਲ ਏਰੀਆ ਨੇੜੇ ਆਈ ਟੀ ਆਈ ਚੌਂਕ ਸਬ ਫਾਇਰ ਸਟੇਸ਼ਨ ’ਤੇ 48 ਲੱਖ, ਮਾਨਸਾ ਰੋਡ ਤੇ ਸਥਿਤ ਗਰੋਥ ਸੈਂਟਰ ਵਿਖੇ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਲਈ ਸਟੋਰੇਜ ਟੈਂਕ (ਓਐਚਆਰਐਸ) ’ਤੇ 2 ਕਰੋੜ 92 ਲੱਖ, ਐਡਜੁਆਇਨਿੰਗ ਸੈਕਸ਼ਨ ’ਤੇ 2 ਕਰੋੜ 29 ਲੱਖ 44 ਹਜ਼ਾਰ ਅਤੇ ਡੌਗ ਸ਼ੈਲਟਰ ਹੋਮ ਲਈ 43 ਲੱਖ 25 ਹਜ਼ਾਰ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਮੁਲਤਾਨੀਆਂ ਰੋਡ ਦੇ ਓਵਰ ਬ੍ਰਿਜ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਅਤੇ ਜਨਤਾ ਨਗਰ ਦੇ ਪੁਲ ਦਾ ਨੀਂਹ ਪੱਥਰ ਵੀ ਜਲਦ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਗੁਰੂਕੁਲ ਰੋਡ ਤੋਂ ਰਿੰਗ ਰੋਡ ਤੱਕ ਨੇਚਰ ਪਾਰਕ ਮਨਜ਼ੂਰ ਹੋ ਚੁੱਕਾ ਹੈ, ਜਿਸ ਉਪਰ 2.57 ਕਰੋੜ ਰੁਪਏ ਖਰਚਾ ਆਵੇਗਾ ਅਤੇ ਇਸ ਦਾ ਕੰਮ ਵੀ ਜਲਦ ਸ਼ੁਰੂ ਹੋ ਜਾਵੇਗਾ। ਇਸ ਤੋਂ ਇਲਾਵਾ ਰਿੰਗ ਰੋਡ 1 ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਅਪ੍ਰੈਲ ਤੱਕ ਇਹ ਰਿੰਗ ਰੋਡ 1 ਬਣ ਕੇ ਤਿਆਰ ਹੋ ਜਾਵੇਗੀ, ਜਿਸ ਨਾਲ ਬਠਿੰਡਾ ਸ਼ਹਿਰ ਵਿੱਚ ਟ੍ਰੈਫ਼ਿਕ ਦੀ ਸਮੱਸਿਆ ਤੋਂ ਸ਼ਹਿਰ ਵਾਸੀਆਂ ਨੂੰ ਰਾਹਤ ਮਿਲੇਗੀ।

Advertisement

Advertisement
Author Image

Advertisement
Advertisement
×