ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੂਰਿਸਟ ਹੱਬ ਵਜੋਂ ਵਿਕਸਿਤ ਹੋਵੇਗਾ ਬਠਿੰਡਾ: ਗਿੱਲ

07:48 AM Jul 07, 2023 IST
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਜਗਰੂਪ ਸਿੰਘ ਗਿੱਲ। -ਫੋਟੋ: ਪਵਨ ਸ਼ਰਮਾ

ਮਨੋਜ ਸ਼ਰਮਾ
ਬਠਿੰਡਾ, 6 ਜੁਲਾਈ
‘ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੀਤੇ ਜਾ ਰਹੇ ਰਿਕਾਰਡ ਕੰਮਾਂ ਦੇ ਨਾਲ-ਨਾਲ ਸੂਬੇ ਦੀ ਭਲਾਈ ਲਈ ਹੋਰ ਵਿਕਾਸ ਕਾਰਜ ਵੀ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਠਿੰਡਾ (ਸ਼ਹਿਰੀ) ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਠਿੰਡਾ ਨੂੰ ਟੂਰਿਸਟ ਹੱਬ ਵਜੋਂ ਵਿਕਸਿਤ ਕਰਦਿਆਂ ਇਸ ਦਾ ਵਿਕਾਸ ਜੰਗੀ ਪੱਧਰ ’ਤੇ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਸਥਾਨਕ ਜਨਤਾ ਨਗਰ ਨੂੰ ਜਾਣ ਵਾਲੇ ਰਸਤੇ ’ਤੇ ਓਵਰਬ੍ਰਿਜ ਬਣਾਇਆ ਜਾਵੇਗਾ। ਇਸ ਪੁਲ ਲਈ ਖਰਚੇ ਜਾਣ ਵਾਲੇ 50 ਕਰੋੜ ਰੁਪਏ ਦੀ ਮਨਜ਼ੂਰੀ ਪ੍ਰਾਪਤ ਹੋ ਗਈ ਹੈ ਅਤੇ ਇਸ ਪੁਲ ਦੇ ਖਰਚੇ ਸਬੰਧੀ ਭਾਰਤ ਸਰਕਾਰ ਦੇ ਰੇਲਵੇ ਵਿਭਾਗ ਨੂੰ ਭੇਜੀ ਜਾਣ ਵਾਲੀ 50 ਲੱਖ ਦੀ ਰਾਸ਼ੀ ਵੀ ਭੇਜੀ ਜਾ ਚੁੱਕੀ ਹੈ ਅਤੇ ਰੇਲਵੇ ਵਿਭਾਗ ਦਾ ਪੱਤਰ ਪ੍ਰਾਪਤ ਹੋਣ ਉਪਰੰਤ ਟੈਂਡਰ ਕਾਲ ਮੰਗਵਾ ਕੇ ਕੰਮ ਸ਼ੁਰੂ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਹੀ ਨਹਿਰ ਦੀ ਪਟੜੀ ਲਈ 5 ਕਰੋੜ ਰੁਪਏ ਦੀ ਰਾਸ਼ੀ ਖਰਚ ਕਰਦਿਆਂ 30 ਫੁੱਟ ਚੌੜੀ ਕਰ ਕੇ ਰਿੰਗ ਰੋਡ 2 ਨਾਲ ਮਿਲਾਇਆ ਜਾਵੇਗਾ। ਇਸ ਨਾਲ ਟਰੈਫ਼ਿਕ ਦੀ ਸਮੱਸਿਆ ਦਾ ਹੱਲ ਹੋ ਸਕੇਗਾ। ਉਨ੍ਹਾਂ ਦੱਸਿਆ ਕਿ ਮੁਲਾਤਾਨੀਆ ਰੋਡ ’ਤੇ ਬਣੇ ਪੁਰਾਣੇ ਪੁਲ ਦੀ ਥਾਂ ਨਵਾਂ ਪੁਲ ਬਣਾਉਣ ਲਈ 36 ਕਰੋੜ ਰੁਪਏ ਮਨਜ਼ੂਰ ਹੋ ਗਏ ਹਨ ਅਤੇ ਇਸ ਸਬੰਧੀ ਟੈਂਡਰ ਵੀ ਹੋ ਚੁੱਕੇ ਹਨ ਅਤੇ ਇਸ ’ਤੇ ਜਲਦ ਹੀ ਕੰਮ ਸ਼ੁਰੂ ਕੀਤਾ ਜਾਵੇਗਾ।
ਇਸ ਦੌਰਾਨ ਵਿਧਾਇਕ ਸ੍ਰੀ ਗਿੱਲ ਨੇ ਕਿਹਾ ਕਿ ਮਲੋਟ ਰੋਡ ’ਤੇ ਕਰੀਬ 100 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਅੱਡਾ ਬਣਾਇਆ ਜਾ ਰਿਹਾ ਹੈ। ਇਸ ਸਬੰਧੀ ਕਰੀਬ 16 ਏਕੜ ਜ਼ਮੀਨ ਲਈ ਜਾ ਚੁੱਕੀ ਹੈ। ਇਸ ਬੱਸ ਸਟੈਂਡ ਦਾ ਨੀਂਹ ਪੱਥਰ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਰਾਣਾ ਬੱਸ ਸਟੈਂਡ ਇਸੇ ਤਰ੍ਹਾਂ ਹੀ ਚੱਲਦਾ ਰਹੇਗਾ ਅਤੇ ਇਸ ਪੁਰਾਣੇ ਬੱਸ ਸਟੈਂਡ ਤੋਂ ਮਾਨਸਾ ਅਤੇ ਡੱਬਵਾਲੀ ਨੂੰ ਜਾਣ ਵਾਲੀਆਂ ਬੱਸਾਂ ਚੱਲਣਗੀਆਂ। ਇਸ ਪੁਰਾਣੇ ਬੱਸ ਅੱਡੇ ਤੋਂ ਨਵੇਂ ਬੱਸ ਅੱਡੇ ਤੇ ਸਵਾਰੀਆਂ ਨੂੰ ਲਿਜਾਣ-ਲਿਆਉਣ ਲਈ ਇਲੈਕਟ੍ਰਿਕ ਵਹੀਕਲ ਰਾਹੀਂ ਮੁਫ਼ਤ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਪੰਜਾਬ ਦਾ ਪਹਿਲਾ ਪ੍ਰਾਜੈਕਟ ਹੋਵੇਗਾ। ਵਿਧਾਇਕ ਸ੍ਰੀ ਗਿੱਲ ਨੇ ਲਾਵਾਰਸ ਪਸ਼ੂਆਂ ਦੇ ਹੱਲ ਲਈ ਕਿਹਾ ਕਿ ਆਉਣ ਵਾਲੇ 4-5 ਮਹੀਨਿਆਂ ਤੱਕ ਬਠਿੰਡਾ ਸ਼ਹਿਰ ਅਵਾਰਾ ਪਸ਼ੂਆਂ ਤੋਂ ਰਹਿਤ ਹੋ ਜਾਵੇਗਾ ਅਤੇ ਲਾਵਾਰਸ ਪਸ਼ੂਆਂ ਕਾਰਨ ਵਾਪਰਨ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਥਰਮਲ ਪਲਾਂਟ ਦੇ ਗਰਾਊਂਡ ਅਤੇ ਆਸ-ਪਾਸ ਦੀ ਜਗ੍ਹਾ ’ਤੇ ਆਉਣ ਵਾਲੇ ਸਮੇਂ ’ਚ 18.30 ਕਰੋੜ ਰੁਪਏ ਦੀ ਲਾਗਤ ਨਾਲ ਇੰਡੋ ਸਟੇਡੀਅਮ ਅਤੇ ਸਿੰਥੈਟਿਕ ਟਰੈਕ ਤਿਆਰ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਸਥਾਨਕ ਸਿਵਲ ਹਸਪਤਾਲ ਨੂੰ ਰੈਨੋਵੇਟ ਕਰਦਿਆਂ ਕਾਰਪੋਰੇਟ ਹਸਪਤਾਲਾਂ ਦੀ ਤਰ੍ਹਾਂ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਿਵਲ ਹਸਪਤਾਲ ਵਿੱਚ ਨਵੀਂਆਂ ਡਾਇਲਸਿਸ ਮਸ਼ੀਨਾਂ ਲਗਵਾਈਆਂ ਗਈਆਂ ਹਨ, ਜਿਨ੍ਹਾਂ ਦਾ ਫ਼ਾਇਦਾ ਬਠਿੰਡਾ ਅਤੇ ਆਸ-ਪਾਸ ਦੇ ਇਲਾਕੇ ਦੇ ਮਰੀਜ਼ਾਂ ਨੂੰ ਮਿਲ ਰਿਹਾ ਹੈ।

Advertisement

ਸ਼ਹਿਰ ਨੂੰ ਨਹਿਰੀ ਪਾਣੀ ਦੀ ਸਮੱਸਿਆ ਤੋਂ ਮਿਲੇਗੀ ਨਿਜਾਤ

ਸ਼ਹਿਰ ਨੂੰ ਨਹਿਰੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕਰੀਬ 40 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰਾਜੈਕਟ ’ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਮੁਕੰਮਲ ਹੋਣ ਨਾਲ ਨਹਿਰੀ ਬੰਦੀ ਦੇ ਸਮੇਂ ਦੌਰਾਨ ਵੀ 25 ਤੋਂ 30 ਦਿਨਾਂ ਲਈ ਰਿਹਾਇਸ਼ੀ ਏਰੀਏ ਨੂੰ ਦਿੱਤੀ ਜਾਂਦੀ ਪਾਣੀ ਸਪਲਾਈ ਦਾ ਪ੍ਰਬੰਧ ਹੋ ਸਕੇਗਾ। ਬਠਿੰਡਾ ਥਰਮਲ ਦੀਆਂ 2 ਅਤੇ 3 ਨੰਬਰ ਝੀਲਾਂ ਨੂੰ ਵਾਟਰ ਗੇਮਜ਼ ਅਤੇ ਆਸ-ਪਾਸ ਦੀ ਜਗ੍ਹਾ ਵਿੱਚ ਫੂਡ ਪਾਰਕ ਬਣਾਇਆ ਜਾਵੇਗਾ ਅਤੇ ਥਰਮਲ ਦੇ ਟਾਵਰਾਂ ਨੂੰ ਵੀ ਵਿਕਸਿਤ ਕੀਤਾ ਜਾਵੇਗਾ।

Advertisement
Advertisement
Tags :
ਹੋਵੇਗਾਗਿੱਲਟੂਰਿਸਟਬਠਿੰਡਾ:ਵਜੋਂਵਿਕਸਿਤ