ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਖ਼ਰੀ ਸਾਹ ਤੱਕ ਬਠਿੰਡਾ ਹਲਕੇ ਦੀ ਸੇਵਾ ਕਰਾਂਗੀ: ਹਰਸਿਮਰਤ

07:53 AM Apr 25, 2024 IST
ਬੁਢਲਾਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਲੋਕਾਂ ਨੂੰ ਮਿਲਦੇ ਹੋਏ।

ਜੋਗਿੰਦਰ ਸਿੰਘ ਮਾਨ/ਅਮਿਤ ਕੁਮਾਰ
ਮਾਨਸਾ/ਬੁਢਲਾਡਾ, 24 ਅਪਰੈਲ
ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਮੈਦਾਨ ’ਚ ਕੁੱਦੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਆਖਰੀ ਸਾਹ ਤੱਕ ਬਠਿੰਡਾ ਹਲਕੇ ਦੀ ਰਾਜਨੀਤਕ ਤੌਰ ’ਤੇ ਸੇਵਾ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੇ ਜਿਹੜੇ ਲੋਕ ਉਨ੍ਹਾਂ ਦੇ ਬਠਿੰਡਾ ਤੋਂ ਦੂਰ ਜਾਣ ਦੇ ਦਮਗਜ਼ੇ ਮਾਰਦੇ ਸਨ, ਉਨ੍ਹਾਂ ਨੂੰ ਹੁਣ ਸਮਾਜਿਕ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਅੱਜ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਸ਼ਹਿਰ ਅੰਦਰ ਵੱਖ-ਵੱਖ ਚੋਣ ਜਲਸਿਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਬਠਿੰਡਾ ਸੰਸਦੀ ਹਲਕੇ ਦੀ ਸੇਵਾ ਕਰਦੇ ਆ ਰਹੇ ਹਨ। ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਲੋਕ ਸਭਾ ਹਲਕਾ ਬਠਿੰਡਾ ਪੰਜਾਬ ਦਾ ਪਹਿਲਾ ਹਲਕਾ ਹੋਵੇਗਾ, ਜਿਸ ਨੂੰ ਪੰਜਾਬ ਦੀ ਰਾਜਧਾਨੀ ਵਜੋਂ ਵੇਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਮਹਰੂਮ ਪ੍ਰਕਾਸ਼ ਸਿੰਘ ਬਾਦਲ ਨੇ ਸੰਗਤ ਦਰਸ਼ਨਾਂ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਦਰ ’ਤੇ ਜਾ ਕੇ ਹੱਲ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਵੀ ਲਗਾਤਾਰ ਹਲਕੇ ਦੇ ਹਰ ਵੋਟਰ ਤੱਕ ਪਹੁੰਚ ਕਰ ਕੇ ਸਮੱਸਿਆਵਾਂ ਦੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਹਰਸਿਮਰਤ ਬਾਦਲ ਨੇ ਵਿਰੋਧੀ ਪਾਰਟੀਆਂ ’ਤੇ ਵਿਅੰਗ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਹੀ ਲੋਕਾਂ ਨੂੰ ਇਨ੍ਹਾਂ ਪਾਰਟੀਆਂ ਦੇ ਉਮੀਦਵਾਰ ਨਜ਼ਰ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਤਾਂ ਖੜ੍ਹੇ ਕਰਨ ਲਈ ਉਮੀਦਵਾਰ ਹੀ ਨਹੀਂ ਹਨ।
ਇਸ ਮੌਕੇ ਗੁਰਪਾਲ ਸਿੰਘ, ਡਾ. ਨਿਸ਼ਾਨ ਸਿੰਘ, ਸ਼ਾਮ ਲਾਲ ਧਲੇਵਾ, ਗੁਰਮੇਲ ਸਿੰਘ ਫਫੜੇ, ਯਾਦਵਿੰਦਰ ਯਾਦੀ ਵੀ ਮੌਜੂਦ ਸਨ।

Advertisement

Advertisement
Advertisement