ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਹਿਰਾਗਾਗਾ-ਪਾਤੜਾਂ ਰੋਡ ’ਤੇ ਸਟ੍ਰੀਟ ਲਾਈਟਾਂ ਦੀ ਬੱਤੀ ਗੁੱਲ

11:09 AM Jun 16, 2024 IST
ਲਹਿਰਾਗਾਗਾ-ਪਾਤੜਾਂ ਸੜਕ ’ਤੇ ਪੁਲ ਦੀਆਂ ਬੰਦ ਪਈਆਂ ਸਟ੍ਰੀਟ ਲਾਈਟਾਂ।

ਪੱਤਰ ਪ੍ਰੇਰਕ
ਲਹਿਰਾਗਾਗਾ, 15 ਜੂਨ
ਇੱਥੇ ਟਰੱਕ ਯੂਨੀਅਨ ਨੇੜੇ ਲਹਿਰਾਗਾਗਾ-ਪਾਤੜਾਂ ਰੋਡ ਦੇ ਪੁਲ ’ਤੇ ਸਟ੍ਰੀਟ ਲਾਈਟਾਂ ਨਾ ਚੱਲਣ ਕਾਰਨ ਅਕਸਰ ਹਾਦਸਿਆਂ ਤੇ ਲੁੱਟ-ਖੋਹ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸਨਮੀਕ ਸਿੰਘ ਹੈਨਰੀ ਨੇ ਦੱਸਿਆ ਕਿ ਨਗਰ ਕੌਂਸਲ ਲਹਿਰਾਗਾਗਾ ਦਾ ਇਸ ਪਾਸੇ ਬਿਲਕੁਲ ਵੀ ਧਿਆਨ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਪੁਲ ’ਤੇ ਸਟ੍ਰੀਟ ਲਾਈਟਾਂ ਕਾਫ਼ੀ ਸਮੇਂ ਤੋਂ ਬੰਦ ਹਨ ਤੇ ਕਈ ਖੰਭੇ ਵੀ ਟੁੱਟੇ ਹੋਏ ਹਨ। ਉਨ੍ਹਾਂ ਕਿਹਾ ਕਿ ਰਾਹਗੀਰਾਂ ਨੂੰ ਰਾਤ ਸਮੇਂ ਉੱਥੋਂ ਲੰਘਣ ਵੇਲੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਨਗਰ ਕੌਂਸਲ ਦੇ ਧਿਆਨ ਵਿਚ ਹੋਣ ਦੇ ਬਾਵਜੂਦ ਵੀ ਅਧਿਕਾਰੀ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੇ। ਜਦੋਂ ਕਿ ਸਵੇਰੇ ਸੈਂਕੜੇ ਲੋਕ ਸੈਰ ਕਰਨ ਜਾਂਦੇ ਹਨ।
ਹੈਨਰੀ ਨੇ ਕਿਹਾ ਕਿ ਹਨੇਰੇ ਦਾ ਫਾਇਦਾ ਉਠਾ ਕੇ ਉਸ ਰੋਡ ਉੱਪਰ ਅਕਸਰ ਹੀ ਲੁੱਟ-ਖੋਹ ਦੀਆਂ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਕਈ ਨਸ਼ੇੜੀਆਂ ਨੂੰ ਇੱਥੋਂ ਕਾਬੂ ਕੀਤਾ ਹੈ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਲਹਿਰਾਗਾਗਾ ਦੇ ਪੁਲ ’ਤੇ ਬੰਦ ਪਈਆਂ ਲਾਈਟਾਂ ਨੂੰ ਚਾਲੂ ਕਰਵਾਇਆ ਜਾਵੇ। ਇਸ ਸਬੰਧੀ ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਉਹ ਪੁਲ ਦਾ ਮੌਕਾ ਦੇਖ ਕੇ ਹੱਲ ਕਰਵਾਉਣਗੇ।

Advertisement

Advertisement
Advertisement